Covid 19 : ਇਟਲੀ 'ਚ 24 ਘੰਟੇ 'ਚ 566 ਮੌਤਾਂ, ਇਨ੍ਹਾਂ ਦੇਸ਼ਾਂ 'ਚ ਮੌਤ ਦਾ ਅੰਕੜਾ 10,000 ਤੋਂ ਪਾਰ
ਪੂਰੀ ਦੁਨੀਆਂ ਵਿਚ ਕਰੋਨਾ ਵਾਇਰਸ ਕਾਫੀ ਤੇਜ਼ੀ ਨਾਲ ਫੈਲ ਰਿਹਾ ਹੈ
ਨਵੀਂ ਦਿੱਲੀ : ਪੂਰੀ ਦੁਨੀਆਂ ਵਿਚ ਕਰੋਨਾ ਵਾਇਰਸ ਕਾਫੀ ਤੇਜ਼ੀ ਨਾਲ ਫੈਲ ਰਿਹਾ ਹੈ । ਅਮਰੀਕਾ ਦੇ ਨਾਲ-ਨਾਲ ਇਟਲੀ, ਫਰਾਂਸ, ਸਪੇਨ ਅਤੇ ਬ੍ਰਿਟੇਨ ਅਜਿਹੇ ਦੇਸ਼ ਹਨ ਜਿੱਥੇ ਕਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਦਾ ਅੰਕੜਾ 10,000 ਨੂੰ ਪਾਰ ਕਰ ਚੁੱਕਾ ਹੈ। ਦੁਨੀਆਂ ਦੀ ਸਭ ਤੋਂ ਵੱਡੀ ਮਹਾਂਸ਼ਕਤੀ ਅਮਰੀਕਾ ਵਿਚ ਹੁਣ ਤੱਕ 5,82,607 ਲੋਕ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ 23,529 ਲੋਕਾਂ ਦੀ ਇਸ ਵਾਇਰਸ ਦੇ ਨਾਲ ਮੌਤ ਹੋ ਚੁੱਕੀ ਹੈ।
ਇਸ ਦੇ ਨਾਲ ਹੀ ਇਕ ਰਿਪੋਰਟ ਦੇ ਅਨੁਸਾਰ ਪਿਛਲੇ 24 ਘੰਟੇ ਵਿਚ 1,509 ਲੋਕ ਇਸ ਵਾਇਰਸ ਦੇ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਤੋਂ ਬਾਅਦ ਸਭ ਤੋਂ ਜਿਆਦਾ ਮੌਤਾਂ ਇਟਲੀ ਵਿਚ ਹੋਈਆਂ ਹਨ। ਜਿੱਥੇ ਹਨ ਰੋਜ਼ ਇਨ੍ਹਾਂ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸੇ ਨਾਲ ਪਿਛਲੇ 24 ਘੰਟੇ ਵਿਚ ਇਟਲੀ ਦੇ ਵਿਚ 566 ਲੋਕਾਂ ਦੀ ਮੌਤ ਹੋ ਚੱਕੀ ਹੈ ਅਤੇ ਇਥੇ ਹੁਣ ਤਕ ਮਰਨ ਵਾਲਿਆਂ ਦੀ ਗਿਣਤੀ 20,465 ਦਾ ਅੰਕੜਾ ਪਾਰ ਕਰ ਗਈ ਹੈ।
ਇਸ ਤੋਂ ਇਲਵਾ ਇੱਥੇ 1,59,516 ਲੋਕ ਇਸ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਹਨ। ਦੱਸ ਦੱਈਏ ਕਿ ਯੂਰਪੀ ਦੇਸ਼ ਸਪੇਨ ਵਿਚ ਵੀ ਕਰੋਨਾ ਵਾਇਰਸ ਦੇ ਅੰਕੜਾ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ।
ਜਿਸ ਤੋਂ ਬਾਅਦ ਸਪੇਨ ਵਿਚ ਕੁਲ ਮੌਤਾਂ ਦਾ ਅੰਕੜਾ 17,756 ਤੋਂ ਪਾਰ ਹੋ ਚੁੱਕਾ ਹੈ। ਪਿਛਲੇ 24 ਘੰਟੇ ਵਿਚ ਸਪੇਨ ਵਿਚ 547 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਥੇ 1,70,099 ਲੋਕ ਅਜਿਹੇ ਹਨ ਜਿਹੜੇ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।