ਕਰੋਨਾ ਪੌਜਟਿਵ ਦੋ ਨਰਸਾਂ ਕਰ ਰਹੀਆਂ ਸਨ ਡਿਊਟੀ, ਗਰਭਵਤੀ ਮਹਿਲਾ ਦੀ ਡਲਿਵਰੀ ਵੀ ਕਰਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੱਧ ਪ੍ਰਦੇਸ਼ ਵਿਚ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ ਦਾ ਅੰਕੜਾ 650 ਨੂੰ ਪਾਰ ਕਰ ਚੁੱਕ ਹੈ ਅਤੇ ਇਥੇ ਇਸ ਵਾਇਰਸ ਨਾਲ 36 ਲੋਕਾਂ ਦੀ ਮੌਤ ਹੋ ਚੁੱਕੀ ਹੈ

coronavirus

ਇੰਦੌਰ : ਕਰੋਨਾ ਵਾਇਰਸ ਨੂੰ ਰੋਕਣ ਦੇ ਲਈ ਜਿੱਥੇ ਸਰਕਾਰਾਂ ਵੱਖ-ਵੱਖ ਉਪਰਾਲੇ ਕਰ ਰਹੀਆਂ ਹਨ। ਉੱਥੇ ਹੀ ਕੁਝ ਲੋਕਾਂ ਦੀ ਅਣਗਿਹਲੀ ਦੇ ਕਾਰਨ ਕਰੋਨ ਦੀ ਲਾਗ ਹੋਰ ਲੋਕਾਂ ਵਿਚ ਫੈਲ ਰਹੀ ਹੈ। ਅਜਿਹਾ ਇਕ ਮਾਮਲਾ ਇੰਦੌਰ ਵਿਚ ਦੇਖਣ ਨੂੰ ਮਿਲਿਆ ਹੈ। ਜਿੱਥੇ ਇੰਦੌਰ ਦੇ ਐੱਮਵਾਈ ਹਸਪਤਾਲ ਦੇ ਗਾਇਨਾ ਵਿਭਾਗ ਵਿਚ ਕੰਮ ਕਰ ਰਹੀਆਂ ਦੋ ਨਰਸਾਂ ਦੀ ਕਰੋਨਾ ਰਿਪੋਰਟ ਪੌਜਿਟਵ ਆਈ ਹੈ।

ਹੈਰਾਨ ਕਰ ਦੇਣ ਵਾਲੀ ਗੱਲ ਤਾਂ ਇਹ ਸੀ ਕਿ ਨਰਸਾਂ ਆਪਣੀ ਰਿਪੋਰਟ ਆਉਂਣ ਤੋਂ ਕੁਝ ਸਮਾਂ ਪਹਿਲਾਂ ਵੀ ਡਿਊਟੀ ਕਰ ਰਹੀਆਂ ਸਨ ਅਤੇ ਇਸ ਦੇ ਨਾਲ ਹੀ ਇਨ੍ਹਾਂ ਨਰਸਾਂ ਨੇ ਇਕ ਗਰਭਵਤੀ ਔਰਤੀ ਦੀ ਡਲਿਵਰੀ ਕਰਵਾਉਣ ਵੀ ਸਹਿਯੋਗ ਕੀਤਾ ਸੀ। ਰਿਪੋਰਟ ਆਉਂਣ ਤੋਂ ਬਾਅਦ ਇਨ੍ਹਾਂ ਦੋਵੇ ਨਰਸਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸ ਦੱਈਏ ਕਿ ਹਸਪਤਾਲ ਵਿਚ ਉਸ ਔਰਤ ਅਤੇ ਨਵਜੰਮੇ ਬੱਚੇ ਦੇ ਨਾਲ-ਨਾਲ ਹਸਪਤਾਲ ਦੇ ਸਟਾਫ, ਡਾਕਟਰ, ਨਰਸਾਂ, ਹੋਰ ਮਰੀਜ਼ ਅਤੇ ਨਵਜੰਮੇ ਬੱਚਿਆਂ ਦੇ ਇਨ੍ਹਾਂ ਨਰਸਾਂ ਦੇ ਸੰਪਰਕ ਵਿਚ ਆਉਂਣ ਕਾਰਨ ਹੁਣ ਉਨ੍ਹਾਂ ਵਿਚ ਵੀ ਕਰੋਨਾ ਵਾਇਰਸ ਦੇ ਫੈਲਣ ਦਾ ਖਤਰਾ ਵੱਧ ਗਿਆ ਹੈ।

ਉਧਰ ਹਸਪਤਾਲ ਦੇ ਗਾਇਨੀਕੋਲੋਜੀ ਵਿਭਾਗ ਦੇ ਮੁਖੀ ਡਾ: ਨੀਲੇਸ਼ ਦਲਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਐਮਵਾਈਐਚ ਦੇ ਕਰਮਚਾਰੀ ਜੋ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਨ, ਉਨ੍ਹਾਂ ਨੂੰ ਵੱਖ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਵੀ ਜਾਂਚ ਕੀਤੀ ਜਾਏਗੀ। ਨਾਲ ਹੀ, ਮਰੀਜ਼ ਜਿਨ੍ਹਾਂ ਦੇ ਸੰਪਰਕ ਵਿੱਚ ਆਏ ਸਨ, ਨੂੰ ਵੀ ਜਾਂਚ ਦੇ ਘੇਰੇ ਵਿਚ ਲਿਆਂਦਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਪੂਰੇ ਮਾਮਲੇ ਵਿਚ ਹਸਪਤਾਲ ਦੇ ਪ੍ਰਸ਼ਾਸ਼ਨ ਦੀ ਅਣਗਹਿਲੀ ਸਾਹਮਣੇ ਆਉਂਦੀ ਹੈ ਜਿਨ੍ਹਾਂ ਨੇ ਨਰਸਾਂ ਵਿਚ ਲੱਛਣ ਦਿਸਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਡਿਊਟੀ ਤੇ ਲਗਾਇਆ ਹੋਇਆ ਸੀ। ਇਸ ਦੇ ਨਾਲ ਹੀ ਹੁਣ ਤੱਕ ਮੱਧ ਪ੍ਰਦੇਸ਼ ਵਿਚ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ ਦਾ ਅੰਕੜਾ 650 ਨੂੰ ਪਾਰ ਕਰ ਚੁੱਕ ਹੈ ਅਤੇ ਇਥੇ ਇਸ ਵਾਇਰਸ ਨਾਲ 36 ਲੋਕਾਂ ਦੀ ਮੌਤ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।