Corona Virus : ਪਾਕਿਸਤਾਨ ‘ਚ ਲੌਕਡਾਊਨ ‘ਤੇ ਫ਼ੈਸਲਾ ਅੱਜ, ਕਰਤਾਰਪੁਰ ਕੋਰੀਡੋਰ 24 ਅਪ੍ਰੈਲ ਤੱਕ ਬੰਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਾਕਿਸਤਾਨ ਵਿਚ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ ਦਾ ਅੰਕੜਾ 5707 ਤੇ ਪਹੁੰਚ ਚੁੱਕਾ ਹੈ

Coronavirus

ਨਵੀਂ ਦਿੱਲੀ : ਪਾਕਿਸਤਾਨ ਵਿਚ ਵੀ ਕਰੋਨਾ ਵਾਇਰਸ ਕਾਫੀ ਤੇਜੀ ਨਾਲ ਫੈਲ ਰਿਹਾ ਹੈ । ਇਸ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਿਆਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਪ੍ਰਾਂਤਾਂ ਦੇ ਸਾਰੇ ਮੰਤਰੀਆਂ ਦੀ ਬੈਠਕ ਬੁਲਾਈ ਸੀ। ਇਸ ਬੈਠਕ ਵਿਚ ਮੌਜੂਦ ਨੇਤਾਵਾਂ ਨੇ ਆਪਣੀ-ਆਪਣੀ ਪ੍ਰਾਂਤ ਵਿਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਬੈਠਕ ਵਿਚ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ਦੇ ਨੇਤਾ ਵੀ ਸ਼ਾਮਿਲ ਸਨ। ਇਸ ਬੈਠਕ ਤੋਂ ਬਾਅਦ ਯੋਜਨਾ ਮੰਤਰੀ ਅਸਦ ਉਮਰ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਇਸ ਬੈਠਕ ਵਿਚ ਲੌਕਡਾਊਨ ਦੇ ਮੁੱਦੇ ਤੇ ਚਰਚਾ ਕੀਤੀ ਗਈ ਹੈ ਅਤੇ ਅੱਗ ਮੰਗਲਵਾਰ ਨੂੰ ਇਸ ਨੂੰ ਲੈ ਕੇ ਫਿਰ ਬੈਠਕ ਕੀਤੀ ਜਾਵੇਗੀ।

ਜਿਸ ਤੋਂ ਬਾਅਦ ਲੌਕਡਾਊਨ ਨੂੰ ਵਧਾਉਂਣ ਤੇ ਫੈਸਲਾ ਲਿਆ ਜਾਵੇਗਾ। ਦੱਸਣ ਯੋਗ ਹੈ ਕਿ ਪਾਕਿਸਤਾਨ ਵਿਚ ਵੀ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਦੇ ਲਈ 14 ਅਪ੍ਰੈਲ ਤੱਕ ਲੌਕਡਾਊਨ ਲਗਾਇਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਉਦਯੋਗ ਅਤੇ ਵਪਾਰ ਨੂੰ ਖੋਲ੍ਹਣ ਤੇ ਵੀ ਅੱਜ ਹੋਣ ਵਾਲੀ ਮੀਟਿੰਗ ਵਿਚ ਫੈਸਲਾ ਲਿਆ ਜਾਵੇਗਾ, ਇਸ ਦੇ ਤਹਿਤ ਮਾਲਿਕਾਂ ਨੂੰ ਆਪਣੇ ਕਰਮਚਾਰੀਆਂ ਦੀ ਸਿਹਤ ਨੂੰ ਲੈ ਕੇ ਵਿਸ਼ੇਸ ਸਾਵਧਾਨੀਆਂ ਵਰਤਣ ਦੀ ਲੋੜ ਹੋਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੇ ਮਾਮਲੇ ਨੂੰ ਲੈ ਕੇ ਇਥੇ ਹੋਰ ਵਿਕਸਿਤ ਦੇਸ਼ਾਂ ਨਾਲੋਂ ਸਥਿਤੀ ਠੀਕ ਹੈ। ਅਜਿਹੇ ਵਿਚ ਟੀਟੀਕੀਯੂ (ਟ੍ਰੇਸਿੰਗ, ਟੈਸਟਿੰਗ ਅਤੇ ਕੁਆਰੰਟੀਨ) ਨੀਤੀ ਆਪਣਾਉਂਣ ਲੋੜ ਹੈ। ਦੱਸ ਦੱਈਏ ਕਿ ਕਰੋਨਾ ਵਾਇਰਸ ਦੇ ਕਾਰਨ ਹੀ ਬਾਘਾ ਵਾਡਰ ਨੂੰ ਦੋ ਹਫਤੇ ਹੋਰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਇਸ ਨੂੰ ਬੰਦ ਰੱਖਣ ਦੀ ਸੀਮਾਂ 16 ਅਪ੍ਰੈਲ ਤੋਂ ਵਧਾ ਕੇ 29 ਅਪ੍ਰੈਲ ਕਰ ਦਿੱਤੀ ਗਈ ਹੈ ਅਤੇ ਇਸਦੇ ਨਾਲ ਹੀ ਦੱਸ ਦੱਈਏ ਕਿ ਕਰਤਾਰਪੁਰ ਕੋਰੀਡੋਰ 24 ਅਪ੍ਰੈਲ ਤੱਕ ਬੰਦ ਕੀਤਾ ਗਿਆ ਹੈ।

ਇਸਤੋਂ ਇਲਾਵਾ ਆਫਗਾਨੀਸਥਾਨ ਅਤੇ ਇਰਾਨ ਸੀਮਾ ਤੇ ਲਾਗੂ ਕੀਤੀ ਪਾਬੰਦੀ ਵੀ 26 ਅਪ੍ਰੈਲ ਤੱਕ ਵਧਾ ਦਿੱਤੀ ਹੈ। ਦੱਸ ਦੱਈਏ ਕਿ ਪਾਕਿਸਤਾਨ ਦੇ ਸਿਹਤ ਮੰਤਰੀ ਨੇ ਦੱਸਿਆ ਹੈ ਪਿਛਲੇ 24 ਘੰਟੇ ਵਿਚ ਇਥੇ 7 ਹੋਰ ਲੋਕਾਂ ਦੀ ਕਰੋਨਾ ਵਾਇਰਸ ਦੇ ਨਾਲ ਮੌਤ ਹੋ ਚੁੱਕੀ ਹੈ ਅਤੇ ਇਸ ਨਾਲ ਇਥੇ ਕੁੱਲ ਮੌਤਾ ਦਾ ਅੰਕੜਾ 93 ਤੱਕ ਪਹੁੰਚ ਚੁੱਕਾ ਹੈ। ਦੱਸ ਦੱਈਏ ਕਿ ਪਾਕਿਸਤਾਨ ਵਿਚ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ ਦਾ ਅੰਕੜਾ 5707 ਤੇ ਪਹੁੰਚ ਚੁੱਕਾ ਹੈ ਅਤੇ ਇਸਦੇ ਨਾਲ ਹੀ 1095 ਲੋਕ ਇਸ ਬੀਮਾਰੀ ਨੂੰ ਮਾਤ ਪਾ ਕੇ ਠੀਕ ਹੋ ਗਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।