ਮੋਦੀ ਤੇ ਹੋਰਾਂ ਨੇ ਜਲ੍ਹਿਆਂਵਾਲਾ ਕਾਂਡ ਦੇ ਸ਼ਹੀਦਾਂ ਨੂੰ ਦਿਤੀ ਸ਼ਰਧਾਂਜਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨੇ ਜਲ੍ਹਿਆਂਵਾਲਾ ਬਾਗ਼ ਹਤਿਆ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿਤੀ ਅਤੇ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਸਾਲਾਂ ਤਕ ਭਾਰਤੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।

Photo

ਨਵੀਂ ਦਿੱਲੀ, 13 ਅਪ੍ਰੈਲ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲ੍ਹਿਆਂਵਾਲਾ ਬਾਗ਼ ਹਤਿਆ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿਤੀ ਅਤੇ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਸਾਲਾਂ ਤਕ ਭਾਰਤੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਮੋਦੀ ਨੇ ਟਵਿਟਰ 'ਤੇ ਕਿਹਾ, 'ਮੈਂ ਅੱਜ ਦੇ ਦਿਨ ਜਲਿਆਂਵਾਲਾ ਬਾਗ਼ ਵਿਚ ਬੇਰਹਿਮੀ ਨਾਲ ਮਾਰੇ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਅਸੀਂ ਉਨ੍ਹਾਂ ਦੀ ਦਲੇਰੀ ਅਤੇ ਕੁਰਬਾਨੀ ਨੂੰ ਕਦੇ ਨਹੀਂ ਭੁੱਲਾਂਗੇ।'

ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿਤੀ।  ਉਨ੍ਹਾਂ ਕਿਹਾ ਕਿ ਅੱਜ ਸ਼ਹੀਦਾਂ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ। 1919 ਵਿਚ ਬ੍ਰਿਗੇਡੀਅਰ ਜਨਰਲ ਡਾਇਰ ਦੇ ਹੁਕਮ 'ਤੇ ਬਰਤਾਨਵੀ ਫ਼ੌਜ ਨੇ ਅੰਮ੍ਰਿਤਸਰ ਵਿਚ ਜਲਿਆਂਵਾਲਾ ਬਾਗ਼ ਵਿਚ ਵਿਸਾਖੀ ਮਨਾਉਣ ਲਈ ਇਕੱਠੇ ਹੋਏ ਲੋਕਾਂ 'ਤੇ ਗੋਲੀਆਂ ਚਲਾਈਆਂ ਸਨ। ਇਸ ਘਟਨਾ ਵਿਚ ਘੱਟੋ ਘੱਟ 400 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹੋ ਗਏ ਸਨ।
(ਏਜੰਸੀ)