ਤਾਲਾਬੰਦੀ ਵਧੀ ਤਾਂ ਲੋੜਵੰਦਾਂ ਲਈ ਰਾਸ਼ਨ ਸੇਵਾ ਨਿਰੰਤਰ ਰਹੇਗੀ ਜਾਰੀ: ਅਰਮੀਤ ਸਿੰਘ ਖ਼ਾਨਪੁਰੀ
ਕੋਰੋਨਾ ਵਾਇਰਸ ਦੀ ਮਹਾਂਮਾਰੀ ਅੱਜ ਦੁਨੀਆਂ ਭਰ 'ਚ ਪੂਰੇ ਜ਼ੋਰਾਂ-ਸ਼ੋਰਾਂ ਨਾਲ ਫੈਲੀ ਹੋਈ ਹੈ। ਇਸ ਦੇ ਮੱਦੇਨਜ਼ਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਮੁੱਚੇ
ਨਵੀਂ ਦਿੱਲੀ, 13 ਅਪ੍ਰੈਲ (ਸੁਖਰਾਜ ਸਿੰਘ): ਕੋਰੋਨਾ ਵਾਇਰਸ ਦੀ ਮਹਾਂਮਾਰੀ ਅੱਜ ਦੁਨੀਆਂ ਭਰ 'ਚ ਪੂਰੇ ਜ਼ੋਰਾਂ-ਸ਼ੋਰਾਂ ਨਾਲ ਫੈਲੀ ਹੋਈ ਹੈ। ਇਸ ਦੇ ਮੱਦੇਨਜ਼ਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਮੁੱਚੇ ਦੇਸ਼ 'ਚ ਤਾਲਾਬੰਦੀ ਤੇ ਕਰਫ਼ਿਊ ਲਗਾ ਕੇ ਸੀਲ ਕੀਤਾ ਹੋਇਆ ਹੈ। ਇਸ ਬੰਦ ਦੀ ਸਥਿਤੀ 'ਚ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਮੋਤੀ ਪਹਾੜੀ ਈਸਟ ਪਟੇਲ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ 22 ਮਾਰਚ ਤੋਂ ਦਿੱਲੀ ਦੇ ਵੱਖ-ਵੱਖ ਇਲਾਕਿਆਂ ਤੇ ਪਟੇਲ ਨਗਰ ਦੇ ਮੁਹੱਲਿਆਂ ਅਤੇ ਆਸ-ਪਾਸ ਦੇ ਖੇਤਰਾਂ ਵਿਚ ਲੋੜਵੰਦਾਂ ਨੂੰ ਰਾਸ਼ਨ ਦੇਣ ਦਾ ਕਾਰਜ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਗੁਰਦਵਾਰਾ ਸਾਹਿਬ ਦੇ ਜਨਰਲ ਸਕੱਤਰ ਅਰਮੀਤ ਸਿੰਘ ਖ਼ਾਨਪੁਰੀ ਨੇ ਦਸਿਆ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਸਲਾਹ ਦਿਤੀ ਗਈ ਹੈ ਜਿਸ ਤਹਿਤ 14 ਅਪ੍ਰੈਲ ਅੱਜ ਤਕ ਦੇਸ਼ ਨੂੰ ਲਾਕ ਡਾਊਨ ਕੀਤਾ ਗਿਆ ਸੀ। ਪਰ ਮੀਡੀਆ ਵਿਚ ਆਈਆਂ ਖ਼ਬਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਅਪਣੇ ਮਨ ਕੀ ਬਾਤ ਪ੍ਰੋਗਰਾਮ ਵਿਚ ਲਾਕਡਾਊਨ ਦੀ ਮਿਆਦ ਵਧਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇ ਲਾਕਡਾਊਨ ਦੀ ਮਿਆਦ ਹੋਰ ਵਧਾਈ ਜਾਂਦੀ ਹੈ ਤਾਂ ਲੋੜਵੰਦਾਂ ਨੂੰ ਰਾਸ਼ਨ ਦੇਣ ਦੀ ਸੇਵਾ ਨਿਰੰਤਰ ਜਾਰੀ ਰਹੇਗੀ। ਸ. ਖ਼ਾਨਪੁਰੀ ਨੇ ਭਾਰਤ ਦੀ ਸਮੁੱਚੀ ਲੋਕਾਈ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਘਰਾਂ ਵਿਚ ਰਹਿਣ। ਉਨ੍ਹਾਂ ਭਰੋਸਾ ਦਿਵਾਇਆ ਕਿ ਦਿੱਲੀ ਦੇ ਵਸਨੀਕਾਂ ਦੀ ਹਰ ਪੱਖੋਂ ਸਹਾਇਤਾ ਕੀਤੀ ਜਾਵੇਗੀ। ਸ. ਖ਼ਾਨਪੁਰੀ ਨੇ ਕਿਹਾ ਕਿ ਸਾਡੇ ਵਲੋਂ ਗੁਰੂ ਸਾਹਿਬ ਜੀ ਦੀ ਕ੍ਰਿਪਾ ਨਾਲ ਰਾਸ਼ਨ, ਦਵਾਈਆਂ ਆਦਿ ਦੀ ਸੇਵਾ ਲਗਾਤਾਰ ਜਾਰੀ ਰਹੇਗੀ।