ਸੀਬੀਐਸਈ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਪੀਐਮ ਮੋਦੀ ਤੇ ਸਿੱਖਿਆ ਮੰਤਰੀ ਵਿਚਾਲੇ ਅਹਿਮ ਬੈਠਕ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੀਬੀਐਸਈ ਪ੍ਰੀਖਿਆਵਾਂ ਨੂੰ ਰੱਦ ਕਰਨ ਲਈ ਲਗਾਤਾਰ ਕੀਤੀ ਜਾ ਰਹੀ ਮੰਗ

PM to hold a meeting with Education Minister

ਨਵੀਂ ਦਿੱਲੀ: ਸੀਬੀਐਸਈ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 12 ਵਜੇ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਨਗੇ।

ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਮਈ ਵਿਚ ਹੋਣ ਜਾ ਰਹੀਆਂ ਸੀਬੀਐਸਈ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਕਾਂਗਰਸ, ਆਮ ਆਦਮੀ ਪਾਰਟੀ ਸਮੇਤ ਕਈ ਵਿਰੋਧੀ ਪਾਰਟੀਆਂ ਅਤੇ ਬਾਲੀਵੁੱਡ ਸਿਤਾਰਿਆਂ ਵੱਲੋਂ ਪ੍ਰੀਖਿਆਵਾਂ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ।