ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਹੋਇਆ ਕੋਰੋਨਾ, ਟਵੀਟ ਕਰ ਦਿੱਤੀ ਜਾਣਕਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਘਰ ਵਿਚ ਹੋਏ ਏਕਾਂਤਵਾਸ

Yogi Adityanath tested positive for COVID19

ਲਖਨਊ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਉਹਨਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਯੋਗੀ ਆਦਿੱਤਿਆਨਾਥ ਘਰੇਲੂ ਏਕਾਂਤਵਾਸ ਵਿਚ ਹਨ। ਉਹਨਾਂ ਨੇ ਅਪਣੇ ਸੰਪਰਕ ਵਿਚ ਆਏ ਸਾਰੇ ਲੋਕਾਂ ਨੂੰ ਜਾਂਚ ਕਰਵਾਉਣ ਲਈ ਕਿਹਾ ਹੈ।

ਯੋਗੀ ਆਦਿੱਤਿਆਨਾਥ ਨੇ ਟਵੀਟ ਕੀਤਾ, ‘ਸ਼ੁਰੂਆਤੀ ਲੱਛਣ ਦਿਖਣ ਤੋਂ ਬਾਅਦ ਮੈਂ ਕੋਵਿਡ ਦੀ ਜਾਂਚ ਕਰਵਾਈ ਅਤੇ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਸੈਲਫ ਆਈਸੋਲੇਸ਼ਨ ਵਿਚ ਹਾਂ ਅਤੇ ਡਾਕਟਰਾਂ ਦੀ ਸਲਾਹ ਦੀ ਪਾਲਣਾ ਕਰ ਰਿਹਾ ਹਾਂ’।

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਅੱਗੇ ਲਿਖਿਆ, ‘ਸੂਬਾ ਸਰਕਾਰ ਦੀਆਂ ਸਾਰੀਆਂ ਗਤੀਵਿਧੀਆਂ ਜਾਰੀ ਹਨ। ਇਸ ਦੌਰਾਨ ਜੋ ਲੋਕ ਵੀ ਮੇਰੇ ਸੰਪਰਕ ਵਿਚ ਆਏ ਹਨ ਉਹ ਅਪਣੀ ਜਾਂਚ ਜ਼ਰੂਰ ਕਰਵਾਉਣ ਅਤੇ ਸਾਵਧਾਨੀ ਵਰਤਣ’।