ਡਾ. ਮਨਮੋਹਨ ਸਿੰਘ ਨੇ ਰਾਸ਼ਟਰਪਤੀ ਕੋਲ ਕੀਤੀ ਪੀਐਮ ਮੋਦੀ ਦੀ ਸ਼ਿਕਾਇਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਰਾਸ਼ਟਰਪਤੀ ਰਾਮਨਾਕ ਕੋਵਿੰਦ ਨੂੰ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ...

manmohan singh writes a letter to president over language of pm modi

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਰਾਸ਼ਟਰਪਤੀ ਰਾਮਨਾਕ ਕੋਵਿੰਦ ਨੂੰ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਿਕਾਇਤ ਕੀਤੀ ਹੈ। ਚਿੱਠੀ ਵਿਚ ਮਨਮੋਹਨ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਦੀ ਭਾਸ਼ਾ ਨੂੰ ਲੈ ਕੇ ਸ਼ਿਕਾਇਤ ਕੀਤੀ ਹੈ। ਉਨ੍ਹਾਂ ਰਾਸ਼ਟਰਪਤੀ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਵਲੋਂ ਬੇਬੁਨਿਆਦ, ਧਮਕੀ ਭਰੀ ਅਤੇ ਡਰਾਉਣ ਵਾਲੀ ਭਾਸ਼ਾ ਦੀ ਵਰਤੋਂ ਕਾਂਗਰਸ ਦੇ ਨੇਤਾਵਾਂ ਵਿਰੁਧ ਨਾ ਕਰਨ ਲਈ ਕਹਿਣ। ਇਹ ਪ੍ਰਧਾਨ ਮੰਤਰੀ ਅਹੁਦੇ ਲਈ ਸ਼ੋਭਾ ਨਹੀਂ ਦਿੰਦਾ ਹੈ। 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਨਮੋਹਨ ਸਿੰਘ ਨੇ ਕਰਨਾਟਕ ਚੋਣਾਂ ਵਿਚ ਵੀ ਭਾਸ਼ਾ ਨੂੰ ਲੈ ਕੇ ਪੀਐਮ ਮੋਦੀ 'ਤੇ ਵਾਰ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਪੀਐਮ ਜਿਸ ਭਾਸ਼ਾ ਦੀ ਵਰਤੋਂ ਕਰ ਰਹੇ ਹਨ, ਉਹ ਅੱਜ ਤਕ ਕਿਸੇ ਪ੍ਰਧਾਨ ਮੰਤਰੀ ਨੇ ਨਹੀਂ ਕੀਤੀ ਹੈ।