ਸ਼ਤਰੂਘਨ ਸਿਨਹਾ ਦਾ ਮੋਦੀ 'ਤੇ ਹਮਲਾ, ਰਾਹੁਲ ਗਾਂਧੀ ਦੀ ਕੀਤੀ ਤਾਰੀਫ਼ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਜਪਾ ਨੇਤਾ ਸ਼ਤਰੂਘਨ ਸਿਨਹਾ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵਾਰ ਕੀਤਾ ਹੈ। ਸਿਨਹਾ ਨੇ ਪ੍ਰਧਾਨ ਮੰਤਰੀ ਅਹੁਦੇ ਦੀ ਦਾਅਵੇਦਾਰੀ ...

shatrughan sinha

ਨਵੀਂ ਦਿੱਲੀ,  ਭਾਜਪਾ ਨੇਤਾ ਸ਼ਤਰੂਘਨ ਸਿਨਹਾ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵਾਰ ਕੀਤਾ ਹੈ। ਸਿਨਹਾ ਨੇ ਪ੍ਰਧਾਨ ਮੰਤਰੀ ਅਹੁਦੇ ਦੀ ਦਾਅਵੇਦਾਰੀ ਬਾਰੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਬਿਆਨ ਦੀ ਆਲੋਚਨਾ ਲਈ ਮੋਦੀ 'ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਦੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਮੋਦੀ ਧਿਆਨ ਹਟਾਉਣ ਦੀ ਰਾਜਨੀਤੀ ਕਰ ਰਹੇ ਹਨ। ਨਾਲ ਹੀ ਸ਼ਤਰੂਘਨ ਨੇ ਰਾਹੁਲ ਗਾਂਧੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਪਿਛਲੇ ਸਾਲਾਂ ਵਿਚ ਮਜ਼ਬੂਤ ਹੋਏ ਹਨ ਅਤੇ ਉਨ੍ਹਾਂ ਦੇਸ਼ ਦੇ ਹਿੱਤ ਵਿਚ ਕਈ ਪ੍ਰਸੰਗਿਕ ਸਵਾਲ ਉਠਾਏ ਹਨ। ਦਰਅਸਲ ਬੀਤੇ ਦੋ-ਤਿੰਨ ਸਾਲਾਂ ਤੋਂ ਪਾਰਟੀ ਵਿਚ ਅਣਦੇਖੀ ਦੀ ਵਜ੍ਹਾ ਨਾਲ ਸ਼ਤਰੂਘਨ ਸਿਨ੍ਹਾ ਪਾਰਟੀ ਹਾਈ ਕਮਾਨ ਤੋਂ ਨਾਰਾਜ਼ ਹਨ ਅਤੇ ਉਨ੍ਹਾਂ ਪਹਿਲਾਂ ਵੀ ਯਸ਼ਵੰਤ ਸਿਨਹਾ ਦੇ ਸੁਰ ਵਿਚ ਸੁਰ ਮਿਲਾਉਂਦਿਆਂ ਪੀਐਮ ਮੋਦੀ ਅਤੇ ਅਮਿਤ ਸ਼ਾਹ 'ਤੇ ਸਵਾਲ ਉਠਾਏ ਹਨ। 

ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਪਿਛਲੇ ਕੁੱਝ ਸਾਲਾਂ ਵਿਚ ਮਜ਼ਬੂਤ ਹੋਏ ਹਨ ਅਤੇ ਉਹ ਆਮ ਜਨਤਾ ਵਿਚਕਾਰ ਹਰਮਨ ਪਿਆਰੇ ਹਨ। ਜੇ ਦੇਸ਼ ਦੀ ਸੱਭ ਤੋਂ ਵੱਡੀ ਅਤੇ ਪੁਰਾਣੀ ਪਾਰਟੀ ਦੇ ਨੇਤਾ ਅੰਦਰ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਬਣਨ ਦੀ ਸੰਭਾਵਨਾ ਦਿਸਦੀ ਹੈ ਤਾਂ ਇਸ ਵਿਚ ਗ਼ਲਤ ਕੀ ਹੈ? ਕੋਈ ਵੀ ਪੀਐਮ ਬਣਨ ਦਾ ਸੁਪਨਾ ਦੇਖ ਸਕਦਾ ਹੈ ਅਤੇ ਸੁਪਨੇ ਤਾਂ ਹੀ ਸੱਚ ਹੁੰਦੇ ਹਨ ਜਦ ਤੁਸੀਂ ਸੁਪਨੇ ਵੇਖਦੇ ਹੋ। ਸਾਡੇ ਦੇਸ਼ ਵਿਚ ਕੋਈ ਵੀ ਦੇਸ਼ ਦਾ ਪ੍ਰਧਾਨ ਮੰਤਰੀ ਬਣ ਸਕਦਾ ਹੈ।       (ਏਜੰਸੀ)