ਦੇਸ਼ ’ਚ ਕੋਵਿਡ 19 ਦੇ 3.43 ਲੱਖ ਨਵੇਂ ਮਾਮਲੇ, 4 ਹਜ਼ਾਰ ਮੌਤਾਂ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

 2,00,79,599 ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ

corona virus

ਨਵੀਂ ਦਿੱਲੀ : ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਇਸ ਕੋਰੋਨਾ ਵਾਇਰਸ ਦੇ 3.43 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਅਤੇ ਲਗਾਤਾਰ ਦੂਜੇ ਦਿਨ 4 ਹਜ਼ਾਰ ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਵਿਚ ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ  20,27,162 ਲੋਕਾਂ ਦਾ ਟੀਕਾਕਰਨ ਹੋਇਆ।

ਇਸ ਤੋਂ ਬਾਅਦ ਹੁਣ ਤਕ 17 ਕਰੋੜ 92 ਲੱਖ 98 ਹਜ਼ਾਰ 584 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ 3,43,144 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦਾ ਅੰਕੜਾ ਵੱਧ ਕੇ 2 ਕਰੋੜ 40 ਲੱਖ 46 ਹਜ਼ਾਰ 809 ਹੋ ਗਿਆ ਹੈ।

ਉੱਥੇ ਹੀ ਇਸ ਦੌਰਾਨ 3,44,776 ਲੋਕ ਇਸ ਮਹਾਂਮਾਰੀ ਤੋਂ ਠੀਕ ਹੋਏ, ਜਿਸ ਤੋਂ ਬਾਅਦ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ ਵੱਧ ਕੇ  2,00,79,599 ਹੋ ਗਈ।

ਦੇਸ਼ ’ਚ ਇਸ ਸਮੇਂ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 37,04,893 ਹੈ। ਇਸੇ ਦੌਰਾਨ 4000 ਮਰੀਜ਼ ਅਪਣੀ ਜਾਨ ਗੁਆ ਬੈਠੇ ਅਤੇ ਇਸ ਤੋਂ ਬਾਅਦ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 2,62,31 ਹੋ ਗਈ ਹੈ।