ਕਿਸਾਨਾਂ ਦੇ ਧਰਨਿਆਂ ਨੇ ਕੁਝ ਪਿੰਡਾਂ ਨੂੰ ਬਣਾਇਆ ਕੋਰੋਨਾ ਹੌਟਸਪਾਟ - ਮਨੋਹਰ ਲਾਲ ਖੱਟੜ
ਖੱਟੜ ਨੇ ਕਿਹਾ ਕਿ ਕਿਸਾਨ ਕੋਰੋਨਾ ਖ਼ਤਮ ਹੋਣ ਤੋਂ ਬਾਅਦ ਆਪਣੀ ਮਰਜ਼ੀ ਨਾਲ ਪ੍ਰਦਰਸ਼ਨ ਸ਼ੁਰੂ ਕਰ ਸਕਦੇ ਹਨ ਪਰ ਹੁਣ ਉਹਨਾਂ ਨੂੰ ਪ੍ਰਦਰਸ਼ਨ ਬੰਦ ਕਰ ਦੇਣਾ ਚਾਹੀਦਾ ਹੈ।
ਹਰਿਆਣਾ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਕਿਸਾਨਾਂ ਦੇ ਧਰਨਿਆਂ ਦੀ ਵਜ੍ਹਾ ਨਾਲ ਕੁੱਝ ਪਿੰਡਾਂ ਵਿਚ ਕੋਰੋਨਾ ਹਾਟਸਪਾਟ ਬਣ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਇਕ ਵਾਰ ਫਿਰ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਮਹਾਮਾਰੀ ਦੇ ਮੱਦੇਨਜ਼ਰ ਪ੍ਰਦਰਸ਼ਨ ਨੂੰ ਬੰਦ ਕਰਨ ਦੀ ਅਪੀਲ ਕੀਤੀ ਹੈ।
ਨਿਊਜ਼ ਏਜੰਸੀ ਏਐੱਨਆਈ ਦੇ ਮੁਤਾਬਿਕ ਖੱਟੜ ਨੇ ਵੀਰਵਾਰ ਨੂੰ ਕਿਹਾ ਕਿ ਇਕ ਮਹੀਨਾ ਪਹਿਲਾਂ ਉਸ ਨੇ ਕਿਸਾਨ ਆਗੂਆਂ ਨੂੰ ਕੋਰੋਨਾ ਦੇ ਪ੍ਰਸਾਰ ਦੇ ਵਿਚਕਾਰ ਵਿਰੋਧ ਪ੍ਰਦਰਸ਼ਨ ਬੰਦ ਕਰਨ ਦੀ ਅਪੀਲ ਕੀਤੀ ਸੀ। ਹੁਣ ਇਹ ਸਾਹਮਣੇ ਆਇਆ ਹੈ ਕਿ ਉਹਨਾਂ ਨੇ ਇਹ ਕਿਹਾ ਹੈ ਕਿ ਕਿਸਾਨਾਂ ਦੇ ਧੜਨਿਆਂ ਕਰ ਕੇ ਕੁੱਝ ਪਿੰਡਾਂ ਨੂੰ ਹਾਟਸਪਾਟ ਬਣਾ ਦਿੱਤਾ ਗਿਆ ਹੈ ਕਿਉਂਕਿ ਪਿੰਡ ਵਾਸੀਆਂ ਨੇ ਪ੍ਰਦਰਸ਼ਨ ਵਾਲੀ ਜਗ੍ਹਾ 'ਤੇ ਆਵਾਜਾਈ ਕੀਤੀ ਹੈ।
ਖੱਟੜ ਨੇ ਕਿਹਾ ਕਿ ਕਿਸਾਨ ਕੋਰੋਨਾ ਖ਼ਤਮ ਹੋਣ ਤੋਂ ਬਾਅਦ ਆਪਣੀ ਮਰਜ਼ੀ ਨਾਲ ਪ੍ਰਦਰਸ਼ਨ ਸ਼ੁਰੂ ਕਰ ਸਕਦੇ ਹਨ ਪਰ ਹੁਣ ਉਹਨਾਂ ਨੂੰ ਪ੍ਰਦਰਸ਼ਨ ਬੰਦ ਕਰ ਦੇਣਾ ਚਾਹੀਦਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ, “ਉਨ੍ਹਾਂ ਦੇ ਨੇਤਾਵਾਂ ਨੂੰ ਹਾਲਾਤ ਸਮਝਣੇ ਚਾਹੀਦਾ ਹੈ। ਉਹ ਵਾਰ ਵਾਰ ਕਹਿ ਰਹੇ ਹਨ ਕਿ ਟੀਕਾ ਲਗਵਾਉਣਗੇ ਪਰ ਉਹ ਆਪਣੀ ਜਾਂਚ ਕਰਵਾਉਣ ਲਈ ਤਿਆਰ ਨਹੀਂ ਹਨ।
ਜੇ ਉਨ੍ਹਾਂ ਦੀ ਜਾਂਚ ਨਹੀਂ ਕੀਤੀ ਜਾਂਦੀ ਤਾਂ ਕੋਈ ਨਹੀਂ ਜਾਣ ਸਕਦਾ ਕਿ ਕੌਣ ਸੰਕਰਮਿਤ ਹੈ। ” ਖੱਟੜ ਨੇ ਕਿਹਾ ਕਿ ਉਹਨਾਂ ਨੂੰ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਲੋਕ ਸੰਕਰਮਿਤ ਪਾਏ ਜਾਂਦੇ ਹਨ ਉਹਨਾਂ ਦੀ ਸਮੇਂ ਸਿਰ ਜਾਂਚ ਹੋ ਸਕੇ ਤੇ ਜ਼ਰੂਰੀ ਕਦਮ ਚੁੱਕੇ ਜਾ ਸਕਣ।