ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਅਰਵਿੰਦ ਕੇਜਰੀਵਾਲ ਤੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਜ਼ਿਮਨੀ ਚੋਣ ਵਿਚ ਜਿੱਤ ਤੋਂ ਬਾਅਦ ਸੁਸ਼ੀਲ ਰਿੰਕੂ ਦੀ ਇਹ ਪਹਿਲੀ ਦਿੱਲੀ ਫੇਰੀ ਹੈ ਅਤੇ ਦੋਵਾਂ ਮੁੱਖ ਮੰਤਰੀਆਂ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ ਵੀ ਹੈ।

PHOTO

 

ਨਵੀਂ ਦਿੱਲੀ : ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੇ ਸੁਸ਼ੀਲ ਕੁਮਾਰ ਰਿੰਕੂ ਦਿੱਲੀ ਪਹੁੰਚੇ ਹਨ। ਦਿੱਲੀ 'ਚ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਉਨ੍ਹਾਂ ਦੇ ਘਰ ਪਹੁੰਚੇ ਹਨ। ਰਿੰਕੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕੀਤੀ, ਜੋ ਆਪ ਆਗੂ ਰਾਘਵ ਚੱਢਾ ਅਤੇ ਅਦਾਕਾਰਾ ਪ੍ਰੀਨਿਤੀ ਚੋਪੜਾ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਦਿੱਲੀ ਵਿਚ ਹੀ ਗਏ ਸਨ।

ਜਲੰਧਰ ਤੋਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਰਿੰਕੂ ਸਵੇਰੇ 11 ਵਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ। ਲੋਕ ਸਭਾ ਜ਼ਿਮਨੀ ਚੋਣ ਵਿਚ ਜਿੱਤ ਤੋਂ ਬਾਅਦ ਸੁਸ਼ੀਲ ਰਿੰਕੂ ਦੀ ਇਹ ਪਹਿਲੀ ਦਿੱਲੀ ਫੇਰੀ ਹੈ ਅਤੇ ਦੋਵਾਂ ਮੁੱਖ ਮੰਤਰੀਆਂ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ ਵੀ ਹੈ।

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਮਿਲਣ ਆਏ ਰਿੰਕੂ ਨੇ ਉਨ੍ਹਾਂ ਨੂੰ ਗੁਲਦਸਤਾ ਦੇ ਕੇ ਧੰਨਵਾਦ ਕੀਤਾ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸੁਸ਼ੀਲ ਕੁਮਾਰ ਰਿੰਕੂ ਪਾਰਲੀਮੈਂਟ ਵਿਚ ‘ਆਪ’ ਦੀ ਆਵਾਜ਼ ਬਣ ਕੇ ਲੋਕ ਸਭਾ ਵਿਚ ਪੰਜਾਬ ਨਾਲ ਸਬੰਧਤ ਮੁੱਦਿਆਂ ਨੂੰ ਉਠਾਉਣਗੇ।ਉਹ ਲੋਕ ਸਭਾ ਵਿਚ ਪੰਜਾਬ ਦੀ ਆਵਾਜ਼ ਬਣ ਕੇ ਗੂੰਜਣਗੇ।