ਅਫਗਾਨਿਸਤਾਨ 'ਚ ਪਲਟੀ ਬੱਸ, 7 ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

14 ਲੋਕ ਜ਼ਖ਼ਮੀ

photo

 

ਕਾਬੁਲ ਅਫਗਾਨਿਸਤਾਨ ਦੇ ਉੱਤਰੀ ਬਦਖਸ਼ਾਨ ਸੂਬੇ 'ਚ ਇਕ ਸੜਕ ਹਾਦਸੇ 'ਚ ਘੱਟੋ-ਘੱਟ 7 ਯਾਤਰੀਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਦੇਸ਼ ਦੇ ਸੂਬਾਈ ਸੂਚਨਾ ਅਤੇ ਸੱਭਿਆਚਾਰ ਵਿਭਾਗ ਦੇ ਮੁਖੀ ਕਾਰੀ ਮਜੂਦੀਨ ਅਹਿਮਦੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿਤੀ।

ਇਹ ਵੀ ਪੜ੍ਹੋ: ਸਰਹਿੰਦ ਫ਼ਤਿਹ ਨੂੰ ਸਮਰਪਤ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਧਾਰਮਕ ਸਮਾਗਮ  

ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ ਅਹਿਮਦੀ ਨੇ ਦਸਿਆ ਕਿ ਹਾਦਸਾ ਖਾਸ਼ ਜ਼ਿਲ੍ਹੇ ਦੇ ਕੇਜਰ ਪਿੰਡ 'ਚ ਸ਼ੁੱਕਰਵਾਰ ਸ਼ਾਮ ਉਸ ਸਮੇਂ ਹੋਇਆ ਜਦੋਂ ਬੱਸ ਤਕਨੀਕੀ ਖ਼ਰਾਬੀ ਕਾਰਨ ਪਲਟ ਗਈ। ਬੱਸ 'ਚ ਸਵਾਰ ਔਰਤਾਂ ਅਤੇ ਬੱਚਿਆਂ ਸਮੇਤ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਅਰਵਿੰਦ ਕੇਜਰੀਵਾਲ ਤੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਜ਼ਖਮੀਆਂ 'ਚੋਂ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਾੜੀਆਂ ਸੜਕਾਂ, ਭੀੜ-ਭੜੱਕੇ ਵਾਲੀਆਂ ਸੜਕਾਂ 'ਤੇ ਲਾਪਰਵਾਹੀ ਨਾਲ ਗੱਡੀ ਚਲਾਉਣਾ ਅਤੇ ਯਾਤਰਾ ਦੌਰਾਨ ਸੁਰੱਖਿਆ ਉਪਾਵਾਂ ਦੀ ਅਣਦੇਖੀ ਅਫਗਾਨਿਸਤਾਨ ਵਿਚ ਘਾਤਕ ਸੜਕ ਹਾਦਸਿਆਂ ਲਈ ਜ਼ਿੰਮੇਵਾਰ ਹੈ।