ਕਰਨਾਟਕ: ਬੇਲਾਗਾਵੀ 'ਚ ਕਾਂਗਰਸ ਦੀ ਜਿੱਤ ਤੋਂ ਬਾਅਦ ਲੱਗਿਆ ਕਥਿਤ 'ਪਾਕਿਸਤਾਨ ਜ਼ਿੰਦਾਬਾਦ!' ਦਾ ਨਾਅਰਾ?

ਏਜੰਸੀ

ਖ਼ਬਰਾਂ, ਰਾਸ਼ਟਰੀ

ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਵੀਡੀਉ 

A Still From Viral Video

ਬੈਂਗਲੁਰੂ : ਕਾਂਗਰਸ ਚੋਣ ਵਿਚ ਕਾਂਗਰਸ ਦੀ ਜਿੱਤ ਦੇ ਬਾਅਦ ਸੋਸ਼ਲ ਮੀਡੀਆ 'ਤੇ ਕਥਿਤ ਤੌਰ ਦੀ ਇੱਕ ਵੀਡੀਉ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਕਾਂਗਰਸ ਪਾਰਟੀ ਦੀ ਜਿੱਤ ਦੇ ਜਸ਼ਨਾਂ ਵਿਚ ਕਥਿਤ ਤੌਰ 'ਤੇ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਗਾਏ ਗਏ।

ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ ਯੂਜ਼ਰਸ ਦਾਅਵਾ ਕਰ ਰਹੇ ਹਨ ਕਿ ਇਹ ਵੀਡੀਉ ਕਰਨਾਟਕ ਦੇ ਬੇਲਾਗਾਵੀ ਦਾ ਹੈ, ਜਿੱਥੇ ਕਥਿਤ ਤੌਰ 'ਤੇ ਕਾਂਗਰਸੀ ਵਰਕਰਾਂ ਵਲੋਂ ਅਜਿਹਾ ਸ਼ਰਮਨਾਕ ਕਾਰਾ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਸੋਸ਼ਲ ਸਾਈਟ ਟਵਿੱਟਰ 'ਤੇ ਬੀਤੀ ਰਾਤ 'ਪਾਕਿਸਤਾਨ ਜ਼ਿੰਦਾਬਾਦ' ਹੈਸ਼ ਟੈਗ ਨਾਲ ਇਹ ਵੀਡੀਓ ਟ੍ਰੈਂਡ ਕਰ ਰਿਹਾ ਸੀ।

ਇਹ ਵੀ ਪੜ੍ਹੋ: 3 ਵਾਰ ਵਿਧਾਇਕ ਰਹੇ ਪਰਗਟ ਸਿੰਘ ਨੂੰ ਅਪਣੇ ਜੱਦੀ ਪਿੰਡ ਤੋਂ ਕਰਨਾ ਪਿਆ ਹਾਰ ਦਾ ਸਾਹਮਣਾ

ਇੰਨਾ ਹੀ ਨਹੀਂ, ਇਕ ਹੋਰ ਟਵਿੱਟਰ ਯੂਜ਼ਰ ਨੇ ਦਾਅਵਾ ਕੀਤਾ ਕਿ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਨਾ ਸਿਰਫ਼ 'ਪਾਕਿਸਤਾਨ ਜ਼ਿੰਦਾਬਾਦ' ਦਾ ਨਾਅਰਾ ਲਗਾਇਆ ਗਿਆ, ਸਗੋਂ ਕਰਨਾਟਕ ਦੇ ਬੇਲਾਗਾਵੀ 'ਚ ਪਾਕਿਸਤਾਨ ਦਾ ਝੰਡਾ ਵੀ ਲਹਿਰਾਇਆ ਗਿਆ। ਹਾਲਾਂਕਿ, ਟਵਿੱਟਰ 'ਤੇ ਪੋਸਟ ਕੀਤੇ ਗਏ ਇਨ੍ਹਾਂ ਕਥਿਤ ਵੀਡੀਓਜ਼ ਦੀ ਪ੍ਰਮਾਣਿਕਤਾ ਦੀ ਕੋਈ ਤੱਥ-ਜਾਂਚ ਨਹੀਂ ਕੀਤੀ ਗਈ ਹੈ। ਬੇਲਾਗਾਵੀ ਪੁਲਿਸ ਮਾਮਲੇ ਵਿਚ ਸਰਗਰਮ ਹੈ ਅਤੇ ਕਥਿਤ ਘਟਨਾ ਦੀ ਜਾਂਚ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਕਰਨਾਟਕ ਵਿਧਾਨ ਸਭਾ ਚੋਣਾਂ 'ਚ ਬੀਤੇ ਸ਼ਨੀਵਾਰ ਨੂੰ ਹੋਈਆਂ ਵੋਟਾਂ ਦੀ ਗਿਣਤੀ 'ਚ ਕਾਂਗਰਸ ਪਾਰਟੀ ਨੇ 224 ਮੈਂਬਰੀ ਵਿਧਾਨ ਸਭਾ 'ਚੋਂ ਇਕੱਲੇ 136 ਸੀਟਾਂ ਜਿੱਤ ਕੇ ਸੂਬੇ 'ਚ ਪ੍ਰਚੰਡ ਬਹੁਮਤ ਨਾਲ ਸੱਤਾ 'ਚ ਵਾਪਸੀ ਕੀਤੀ ਅਤੇ ਭਾਜਪਾ ਨੂੰ ਗੱਡੀ ਤੋਂ ਉਤਾਰ ਦਿਤਾ। 

ਭਾਰਤੀ ਚੋਣ ਕਮਿਸ਼ਨ ਵਲੋਂ ਦੇਰ ਰਾਤ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਚੋਣ ਨਤੀਜਿਆਂ ਤੋਂ ਪਹਿਲਾਂ ਸੂਬੇ ਵਿਚ ਰਾਜ ਕਰ ਰਹੀ ਭਾਰਤੀ ਜਨਤਾ ਪਾਰਟੀ ਸਿਰਫ਼ 65 ਸੀਟਾਂ 'ਤੇ ਹੀ ਸਿਮਟ ਗਈ ਹੈ। ਜਦੋਂ ਕਿ ਮੁੱਖ ਖੇਤਰੀ ਪਾਰਟੀ ਜਨਤਾ ਦਲ ਸੈਕੂਲਰ ਨੂੰ ਸਿਰਫ਼ 19 ਸੀਟਾਂ ਮਿਲੀਆਂ ਹਨ। ਜਦੋਂ ਕਿ ਆਜ਼ਾਦ ਉਮੀਦਵਾਰਾਂ ਨੇ ਦੋ ਸੀਟਾਂ ਜਿੱਤੀਆਂ ਅਤੇ ਕਲਿਆਣ ਰਾਜ ਪ੍ਰਗਤੀ ਪਕਸ਼ ਅਤੇ ਸਰਵੋਦਿਆ ਕਰਨਾਟਕ ਪਕਸ਼ ਨੇ ਵੀ ਇੱਕ-ਇੱਕ ਸੀਟ ਜਿੱਤੀ।