Delhi News : ਦਿੱਲੀ ਦੇ 4 ਹਸਪਤਾਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
Delhi News : ਅਣਜਾਣ ਨੰਬਰਾਂ ਤੋਂ ਆਈਆਂ ਕਾਲਾਂ, ਦਿੱਲੀ ਪੁਲਿਸ ਤੇ ਫਾਇਰ ਬ੍ਰਿਗੇਡ ਅਲਰਟ 'ਤੇ
Delhi police
Delhi News : ਰਾਸ਼ਟਰੀ ਰਾਜਧਾਨੀ ਦੇ 4 ਹਸਪਤਾਲਾਂ ਨੂੰ ਅੱਜ ਸਵੇਰੇ ਈਮੇਲ ਰਾਹੀਂ ਬੰਬ ਦੀ ਧਮਕੀ ਦਿੱਤੀ ਗਈ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਜੀਟੀਬੀ ਹਸਪਤਾਲ, ਦਾਦਾ ਦੇਵ ਹਸਪਤਾਲ, ਹੇਡਗੇਵਾਰ ਹਸਪਤਾਲ ਅਤੇ ਦੀਪ ਚੰਦਰ ਬੰਧੂ ਹਸਪਤਾਲ ਤੋਂ ਬੰਬ ਦੀ ਧਮਕੀ ਵਾਲੀਆਂ ਈਮੇਲਾਂ ਮਿਲਣ ਦੀ ਸੂਚਨਾ ਫੋਨ 'ਤੇ ਮਿਲੀ ਸੀ।ਦੱਸ ਦੇਈਏ ਕਿ ਐਤਵਾਰ ਨੂੰ ਦਿੱਲੀ ਦੇ 20 ਹਸਪਤਾਲਾਂ, ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (ਆਈਜੀਆਈ) ਅਤੇ ਉੱਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ (ਸੀਪੀਆਰਓ) ਦੇ ਦਫ਼ਤਰ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ।
(For more news apart from 4 hospitals in Delhi received a bomb threat through email News in Punjabi, stay tuned to Rozana Spokesman)