Delhi News: ਤਿਹਾੜ ਜੇਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ! ਪੁਲਿਸ ਪ੍ਰਸ਼ਾਸਨ ਅਲਰਟ
ਡੀਜੀ ਨੂੰ ਮਿਲੀ ਬੰਬ ਦੀ ਧਮਕੀ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਲਰਟ ਹੋ ਗਿਆ ਹੈ।
Delhi's Tihar Jail gets bomb threat e-mail
Delhi News: ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਦਿੱਲੀ ਦੀ ਤਿਹਾੜ ਜੇਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ-ਮੇਲ ਮਿਲੀ ਹੈ। ਡੀਜੀ ਨੂੰ ਮਿਲੀ ਬੰਬ ਦੀ ਧਮਕੀ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਲਰਟ ਹੋ ਗਿਆ ਹੈ।
ਮੌਕੇ 'ਤੇ ਪਹੁੰਚ ਕੇ ਪੁਲਿਸ ਅਤੇ ਡੌਗ ਸਕੁਐਡ ਟੀਮਾਂ ਵਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਤਿਹਾੜ ਪ੍ਰਸ਼ਾਸਨ ਨੇ ਇਸ ਸਬੰਧੀ ਦਿੱਲੀ ਪੁਲਿਸ ਨੂੰ ਜਾਣਕਾਰੀ ਦੇ ਦਿਤੀ ਹੈ। ਮੰਗਲਵਾਰ ਸਵੇਰੇ ਜਿਨ੍ਹਾਂ ਚਾਰ ਹਸਪਤਾਲਾਂ 'ਚ ਬੰਬ ਸਬੰਧੀ ਮੇਲ ਆਈ ਸੀ, ਉੱਥੇ ਜਾਂਚ 'ਚ ਅਜੇ ਤਕ ਕੁੱਝ ਵੀ ਸਾਹਮਣੇ ਨਹੀਂ ਆਇਆ ਹੈ।
(For more Punjabi news apart from Delhi's Tihar Jail gets bomb threat e-mail, stay tuned to Rozana Spokesman)