Supreme Court News: ਸੁਪਰੀਮ ਕੋਰਟ ਵਲੋਂ ਮੋਦੀ ਨੂੰ ਚੋਣ ਲੜਨ ਤੋਂ ਰੋਕਣ ਲਈ ਦਾਇਰ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਜਸਟਿਸ ਵਿਕਰਮ ਨਾਥ ਅਤੇ ਜਸਟਿਸ ਐਸ ਸੀ ਸ਼ਰਮਾ ਦੇ ਬੈਂਚ ਨੇ ਪਟੀਸ਼ਨਕਰਤਾ ਨੂੰ ਸ਼ਿਕਾਇਤ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ ਲਈ ਕਿਹਾ।

Supreme Court refuses to entertain plea seeking 6-year poll ban on PM Modi

Supreme Court News: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਉਸ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿਤਾ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੋਣ ਪ੍ਰਚਾਰ ਦੌਰਾਨ ਕਥਿਤ ਤੌਰ 'ਤੇ ਨਫ਼ਰਤ ਭਰੇ ਭਾਸ਼ਣ ਦੇਣ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਇਲਜ਼ਾਮ 'ਚ ਚੋਣ ਲੜਨ ਤੋਂ ਰੋਕਣ ਦੀ ਮੰਗ ਕੀਤੀ ਗਈ ਸੀ।

ਜਸਟਿਸ ਵਿਕਰਮ ਨਾਥ ਅਤੇ ਜਸਟਿਸ ਐਸ ਸੀ ਸ਼ਰਮਾ ਦੇ ਬੈਂਚ ਨੇ ਪਟੀਸ਼ਨਕਰਤਾ ਨੂੰ ਸ਼ਿਕਾਇਤ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ ਲਈ ਕਿਹਾ। ਬੈਂਚ ਨੇ ਕਿਹਾ, "ਕੀ ਤੁਸੀਂ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ? ਤੁਹਾਨੂੰ ਆਦੇਸ਼ ਲਈ ਪਹਿਲਾਂ ਅਧਿਕਾਰੀਆਂ ਨਾਲ ਸੰਪਰਕ ਕਰਨਾ ਚਾਹੀਦਾ ਹੈ। ’’

ਪਟੀਸ਼ਨਕਰਤਾ ਨੇ ਪਟੀਸ਼ਨ ਵਾਪਸ ਲੈ ਲਈ ਅਤੇ ਕੇਸ ਵਾਪਸ ਲੈ ਲਿਆ ਗਿਆ। ਸੁਪਰੀਮ ਕੋਰਟ ਵਕੀਲ ਆਨੰਦ ਐਸ ਜੋਂਧਾਲੇ ਰਾਹੀਂ ਫਾਤਿਮਾ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ, ਜਿਸ 'ਚ ਚੋਣ ਕਮਿਸ਼ਨ ਨੂੰ ਮੋਦੀ ਨੂੰ ਲੋਕ ਪ੍ਰਤੀਨਿਧਤਾ ਕਾਨੂੰਨ ਤਹਿਤ ਛੇ ਸਾਲ ਲਈ ਚੋਣ ਲੜਨ ਤੋਂ ਅਯੋਗ ਕਰਾਰ ਦੇਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।

(For more Punjabi news apart from Supreme Court refuses to entertain plea seeking 6-year poll ban on PM Modi, stay tuned to Rozana Spokesman)