ਯੂਐਨ ਦਾ ਕਸ਼ਮੀਰ ਮਾਮਲੇ ਵਿਚ ਭਾਰਤ 'ਤੇ ਦੋਸ਼ , ਪਾਕਿਸਤਾਨ ਹੋਇਆ ਖੁਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਨੇ ਕਸ਼ਮੀਰ ਵਿਚ ਮਾਨਵ ਅਧਿਕਾਰਾਂ ਦੀ ਉਲੰਘਣਾ ਦੇ ਮਾਮਲੇ ਵਿਚ ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ ਹੈ।

UN blames India for Kashmir issue

ਭਾਰਤ ਨੇ ਕਸ਼ਮੀਰ ਵਿਚ ਮਾਨਵ ਅਧਿਕਾਰਾਂ ਦੀ ਉਲੰਘਣਾ ਦੇ ਮਾਮਲੇ ਵਿਚ ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ ਹੈ। ਰਿਪੋਰਟ ਨੂੰ ਖ਼ਾਰਜ ਕਰਦੇ ਹੋਏ ਭਾਰਤ ਨੇ ਇਸ ਨੂੰ ਨਿਰਾਸ਼ਾਜਨਕ ਅਤੇ ਪੱਖਪਾਤ ਪੂਰਨ ਦੱਸਿਆ ਹੈ। ਵਿਦੇਸ਼ ਮੰਤਰਾਲਾ ਨੇ ਅਪਣੀ ਰਿਪੋਰਟ ਵਿਚ ਕਿਹਾ ਹੈ ਕਿ ਇਹ ਰਿਪੋਰਟ ਸ਼ਰੇਆਮ ਪੱਖਪਾਤ ਨਾਲ ਭਰੀ ਹੋਈ ਹੈ ਅਤੇ ਇਸਦਾ ਕੋਈ ਆਧਾਰ ਹੀ ਨਹੀਂ ਹੈ।

 ਰਿਪੋਰਟ ਵਿਚ ਆਜ਼ਾਦ ਜੰਮੂ ਅਤੇ ਕਸ਼ਮੀਰ ਬਾਰੇ ਵਿਚ ਅਤੇ ਉੱਥੇ ਹੋ ਰਹੇ ਮਾਨਵ ਅਧਿਕਾਰਾਂ ਦੇ ਉਲੰਘਣ ਦੇ ਨਾਲ ਨਾਲ ਪਾਕਿਸਤਾਨ ਨੂੰ ਅਤਿਵਾਦ ਨੂੰ ਪਨਾਹ ਦੇਣ ਵਾਲਾ ਦਸ ਕਿ  ਆਗਾਹ ਕੀਤਾ ਗਿਆ ਹੈ।