ਹੁਣ ਬੋਰਵੈੱਲ 'ਚ ਡਿੱਗਿਆ 4 ਸਾਲਾ ਬੱਚਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਬੀਤੇ ਦਿਨੀਂ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ 2 ਸਾਲਾ ਫ਼ਤਹਿਵੀਰ ਦੀ ਡੂੰਘੇ ਬੋਰਵੈੱਲ ਵਿਚ ਡਿੱਗਣ ਕਰਕੇ ਦਰਦਨਾਕ ਮੌਤ ਹੋ ਗਈ ਪਰ ਹਾਲੇ ਵੀ ਲੋਕ ਇਸ ਘਟਨਾ...

4 years old fell in borewell

ਜੰਮੂ ਕਸ਼ਮੀਰ : ਬੀਤੇ ਦਿਨੀਂ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ 2 ਸਾਲਾ ਫ਼ਤਹਿਵੀਰ ਦੀ ਡੂੰਘੇ ਬੋਰਵੈੱਲ ਵਿਚ ਡਿੱਗਣ ਕਰਕੇ ਦਰਦਨਾਕ ਮੌਤ ਹੋ ਗਈ ਪਰ ਹਾਲੇ ਵੀ ਲੋਕ ਇਸ ਘਟਨਾ ਤੋਂ ਸਬਕ ਨਹੀਂ ਲੈ ਰਹੇ। ਹੁਣ ਜੰਮੂ ਕਸ਼ਮੀਰ ਵਿਚ ਚਾਰ ਸਾਲਾ ਦੇ ਬੱਚੇ ਦੇ 20 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗਣ ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਪਰਿਵਾਰ ਨੇ ਹੋਰ ਲੋਕਾਂ ਦੀ ਮਦਦ ਨਾਲ ਕੁਝ ਦੇਰ ਬਾਅਦ ਬੱਚੇ ਨੂੰ ਬਾਹਰ ਕੱਢ ਲਿਆ ਤੇ ਪਠਾਨਕੋਟ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਹੈ।

ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਬੱਚੇ ਦੇ ਮਾਪਿਆਂ ਨੇ ਦੱਸਿਆ ਕਿ 4 ਸਾਲਾ ਬਿੱਟੂ ਘਰ ਦੇ ਨੇੜੇ ਖੇਡ ਰਿਹਾ ਸੀ। ਉਹ ਅਚਾਨਕ ਬੋਰ ਵਿਚ ਡਿੱਗ ਗਿਆ। ਜਿਸ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ ਗਿਆ। ਹਾਲਾਂਕਿ ਪਰਿਵਾਰ ਵਾਲਿਆਂ ਇਸ ਬੱਚੇ ਨੂੰ ਸਮਾਂ ਰਹਿੰਦੇ ਬੋਰਵੈੱਲ ਵਿੱਚੋਂ ਬਾਹਰ ਕੱਢ ਲਿਆ, ਪਰ ਬੱਚੇ ਦੀ ਲੱਤ 'ਤੇ ਗੰਭੀਰ ਸੱਟਾਂ ਲੱਗੀਆਂ ਹਨ।