ਪਿਤਾ ਦੀ ਜਾਇਦਾਦ 'ਤੇ ਨਾਜਾਇਜ਼ ਬੱਚੇ ਦਾ ਵੀ ਹੱਕ, ਸੁਪਰੀਮ ਕੋਰਟ ਨੇ ਕਿਹਾ ਸਾਬਿਤ ਕਰਨਾ ਹੋਵੇਗਾ ਰਿਸ਼ਤਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕੋਈ ਔਰਤ ਅਤੇ ਮਰਦ ਲੰਬੇ ਸਮੇਂ ਤੱਕ ਇਕੱਠੇ ਰਹਿੰਦੇ ਹਨ ਤਾਂ ਇਸ ਨੂੰ ਵਿਆਹ ਵਾਂਗ ਹੀ ਮੰਨਿਆ ਜਾਵੇਗਾ

Supreme Court




ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਇਕ ਅਹਿਮ ਫੈਸਲਾ ਦਿੰਦੇ ਹੋਏ ਬਿਨ੍ਹਾਂ ਵਿਆਹ ਤੋਂ ਪੈਦਾ ਹੋਏ ਬੱਚਿਆਂ ਨੂੰ ਵੀ ਪਿਤਾ ਦੀ ਜਾਇਦਾਦ ਵਿਚ ਹੱਕਦਾਰ ਮੰਨਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕੋਈ ਔਰਤ ਅਤੇ ਮਰਦ ਲੰਬੇ ਸਮੇਂ ਤੱਕ ਇਕੱਠੇ ਰਹਿੰਦੇ ਹਨ ਤਾਂ ਇਸ ਨੂੰ ਵਿਆਹ ਵਾਂਗ ਹੀ ਮੰਨਿਆ ਜਾਵੇਗਾ ਅਤੇ ਇਸ ਰਿਸ਼ਤੇ ਤੋਂ ਪੈਦਾ ਹੋਣ ਵਾਲੇ ਬੱਚਿਆਂ ਨੂੰ ਵੀ ਪਿਤਾ ਦੀ ਜਾਇਦਾਦ ਵਿਚ ਹੱਕ ਮਿਲੇਗਾ।

Supreme Court

ਸੁਪਰੀਮ ਕੋਰਟ ਨੇ ਕੇਰਲ ਹਾਈ ਕੋਰਟ ਦੇ ਉਸ ਫੈਸਲੇ ਨੂੰ ਰੱਦ ਕਰ ਦਿੱਤਾ ਜਿਸ ਵਿਚ ਅਦਾਲਤ ਨੇ ਇਕ ਨੌਜਵਾਨ ਨੂੰ ਉਸ ਦੇ ਪਿਤਾ ਦੀ ਜਾਇਦਾਦ ਵਿਚ ਹਿੱਸੇਦਾਰ ਨਹੀਂ ਮੰਨਿਆ ਕਿਉਂਕਿ ਉਸ ਦੇ ਮਾਤਾ-ਪਿਤਾ ਦਾ ਵਿਆਹ ਨਹੀਂ ਹੋਇਆ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਭਾਵੇਂ ਦੋਵਾਂ ਦਾ ਵਿਆਹ ਨਹੀਂ ਹੋਇਆ ਹੈ ਪਰ ਦੋਵੇਂ ਲੰਬੇ ਸਮੇਂ ਤੋਂ ਪਤੀ-ਪਤਨੀ ਵਾਂਗ ਇਕੱਠੇ ਰਹਿੰਦੇ ਹਨ। ਅਜਿਹੇ 'ਚ ਜੇਕਰ ਡੀਐਨਏ ਟੈਸਟ 'ਚ ਇਹ ਸਾਬਤ ਹੋ ਜਾਂਦਾ ਹੈ ਕਿ ਬੱਚਾ ਦੋਵਾਂ ਦਾ ਹੈ ਤਾਂ ਪਿਤਾ ਦੀ ਜਾਇਦਾਦ 'ਤੇ ਬੱਚੇ ਦਾ ਪੂਰਾ ਹੱਕ ਹੈ।

Court

ਕੀ ਸੀ ਪੂਰਾ ਮਾਮਲਾ?

ਦਰਅਸਲ ਕੇਰਲ ਦੇ ਇਕ ਵਿਅਕਤੀ ਨੇ ਆਪਣੇ ਪਿਤਾ ਦੀ ਜਾਇਦਾਦ ਦੀ ਵੰਡ ਵਿਚ ਹਿੱਸਾ ਨਾ ਮਿਲਣ ਲਈ ਹਾਈ ਕੋਰਟ ਵਿਚ ਕੇਸ ਦਾਇਰ ਕੀਤਾ ਸੀ। ਉਸ ਨੇ ਕਿਹਾ ਸੀ- ਉਸ ਨੂੰ ਨਜਾਇਜ਼ ਪੁੱਤਰ ਕਹਿ ਕੇ ਹਿੱਸਾ ਨਹੀਂ ਦਿੱਤਾ ਜਾ ਰਿਹਾ। ਕੇਰਲ ਹਾਈ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਸੀ ਕਿ ਜਿਸ ਵਿਅਕਤੀ ਕੋਲ ਉਹ ਜਾਇਦਾਦ ਦਾ ਦਾਅਵਾ ਕਰ ਰਿਹਾ ਹੈ, ਉਸ ਦੀ ਮਾਂ ਨੇ ਉਸ ਨਾਲ ਵਿਆਹ ਨਹੀਂ ਕਰਵਾਇਆ, ਅਜਿਹੀ ਸਥਿਤੀ ਵਿਚ ਉਸ ਨੂੰ ਪਰਿਵਾਰਕ ਜਾਇਦਾਦ ਦਾ ਹੱਕਦਾਰ ਨਹੀਂ ਮੰਨਿਆ ਜਾ ਸਕਦਾ।