PHOTO
ਨਵੀਂ ਦਿੱਲੀ: ਹਰਿਆਣਾ ਵਿਚ ਨੈਸ਼ਨਲ ਹਾਈਵੇਅ ਰੋਡ ਕਿਸਾਨ ਜਥੇਬੰਦੀਆਂ ਦੇ ਪ੍ਰਦਰਸ਼ਨ ਖ਼ਿਲਾਫ਼ ਹਾਈ ਕੋਰਟ ਵਿਚ ਦਾਇਰ ਪਟੀਸ਼ਨ ’ਤੇ ਸੁਣਵਾਈ ਜੁਲਾਈ ਤੱਕ ਮੁਲਤਵੀ ਕਰ ਦਿਤੀ ਗਈ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿਚ ਕਿਸਾਨ ਯੂਨੀਅਨ ਨੂੰ ਨੋਟਿਸ ਜਾਰੀ ਨਾ ਕਰਨ ਕਾਰਨ ਪਟੀਸ਼ਨਕਰਤਾ ਨੂੰ 25 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ।
ਦੱਸ ਦਈਏ ਕਿ 6 ਜੂਨ ਨੂੰ ਹਾਈਕੋਰਟ ਨੇ ਨੈਸ਼ਨਲ ਹਾਈਵੇਅ ਜਾਮ ਕਰ ਰਹੇ ਕਿਸਾਨ ਸੰਗਠਨਾਂ ਦੇ ਵਿਰੋਧ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਰਿਆਣਾ ਸਰਕਾਰ ਅਤੇ ਕਿਸਾਨ ਯੂਨੀਅਨ ਨੂੰ ਨੋਟਿਸ ਜਾਰੀ ਕੀਤਾ ਸੀ।
ਹਾਈ ਕੋਰਟ ਨੇ ਹੁਣ ਇਸ ਮਾਮਲੇ ਦੀ ਸੁਣਵਾਈ ਜੁਲਾਈ ਤੱਕ ਮੁਲਤਵੀ ਕਰ ਦਿਤੀ ਹੈ ਕਿਉਂਕਿ ਕਿਸਾਨ ਯੂਨੀਅਨ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ 'ਚ ਕੋਈ ਹੁਕਮ ਦੇਣ ਤੋਂ ਪਹਿਲਾਂ ਉਹ ਕਿਸਾਨ ਯੂਨੀਅਨ ਦਾ ਪੱਖ ਸੁਣਨਾ ਚਾਹੁੰਦਾ ਹੈ।