Kuwait fire News: ਕੁਵੈਤ ਤੋਂ 45 ਭਾਰਤੀਆਂ ਦੀਆਂ ਦੇਹਾਂ ਲੈ ਕੇ ਜਹਾਜ਼ ਪਹੁੰਚਿਆ ਕੋਚੀ, ਹਵਾਈ ਅੱਡੇ 'ਤੇ ਭੇਟ ਕੀਤੀ ਸ਼ਰਧਾਂਜਲੀ
12 ਜੂਨ ਨੂੰ ਕੁਵੈਤ ਦੇ ਮੰਗਾਫ਼ ਸ਼ਹਿਰ 'ਚ ਇਕ ਇਮਾਰਤ 'ਚ ਅੱਗ ਲੱਗਣ ਕਾਰਨ 49 ਲੋਕਾਂ ਦੀ ਮੌਤ ਹੋ ਗਈ ਸੀ
Kuwait fire News: ਨਵੀਂ ਦਿੱਲੀ - ਭਾਰਤੀ ਹਵਾਈ ਸੈਨਾ ਦਾ ਇੱਕ ਵਿਸ਼ੇਸ਼ ਜਹਾਜ਼ ਬੁੱਧਵਾਰ (12 ਜੂਨ) ਨੂੰ ਕੁਵੈਤ ਦੇ ਮੰਗਾਫ਼ ਵਿੱਚ ਲਗੀ ਭਿਆਨਕ ਅੱਗ ਵਿਚ ਮਾਰੇ ਗਏ 45 ਭਾਰਤੀਆਂ ਦੀਆਂ ਲਾਸ਼ਾਂ ਨੂੰ ਲੈ ਕੇ ਭਾਰਤ ਪਹੁੰਚ ਗਿਆ ਹੈ। ਇਹ ਕੇਰਲ ਦੇ ਕੋਚੀ ਹਵਾਈ ਅੱਡੇ 'ਤੇ ਉਤਰਿਆ, ਕਿਉਂਕਿ ਮਰਨ ਵਾਲਿਆਂ ਦੀ ਸਭ ਤੋਂ ਵੱਧ ਗਿਣਤੀ, 23, ਕੇਰਲ ਦੇ ਸਨ। ਇਸ ਤੋਂ ਬਾਅਦ ਜਹਾਜ਼ ਦਿੱਲੀ ਜਾਵੇਗਾ।
ਆਪਣੀ ਜਾਨ ਗੁਆਉਣ ਵਾਲੇ ਹੋਰ 22 ਲੋਕਾਂ ਵਿਚ ਤਾਮਿਲਨਾਡੂ ਦੇ 7, ਆਂਧਰਾ ਪ੍ਰਦੇਸ਼-ਉੱਤਰ ਪ੍ਰਦੇਸ਼ ਦੇ 3-3 ਅਤੇ ਬਿਹਾਰ, ਉੜੀਸਾ, ਕਰਨਾਟਕ, ਮਹਾਰਾਸ਼ਟਰ, ਝਾਰਖੰਡ, ਹਰਿਆਣਾ, ਪੰਜਾਬ ਅਤੇ ਪੱਛਮੀ ਬੰਗਾਲ ਤੋਂ 1-1 ਵਿਅਕਤੀ ਸ਼ਾਮਲ ਹੈ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮ੍ਰਿਤਕ ਕਿਸ ਸੂਬੇ ਦਾ ਰਹਿਣ ਵਾਲਾ ਸੀ।
ਹਾਦਸੇ ਤੋਂ ਬਾਅਦ ਭਾਰਤ ਦੇ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਕੁਵੈਤ ਗਏ ਸਨ।
ਉਨ੍ਹਾਂ ਪੰਜ ਹਸਪਤਾਲਾਂ ਦਾ ਦੌਰਾ ਕੀਤਾ ਜਿੱਥੇ ਜ਼ਖਮੀ ਭਾਰਤੀਆਂ ਦਾ ਇਲਾਜ ਕੀਤਾ ਜਾ ਰਿਹਾ ਸੀ। ਕੀਰਤੀਵਰਧਨ ਸਿੰਘ ਅੱਜ ਉਸੇ ਹਵਾਈ ਜਹਾਜ਼ ਰਾਹੀਂ ਵਾਪਸ ਪਰਤ ਆਏ ਹਨ, ਜਿਸ ਰਾਹੀਂ ਲਾਸ਼ਾਂ ਲਿਆਂਦੀਆਂ ਗਈਆਂ ਸਨ। 12 ਜੂਨ ਨੂੰ ਕੁਵੈਤ ਦੇ ਮੰਗਾਫ਼ ਸ਼ਹਿਰ 'ਚ ਇਕ ਇਮਾਰਤ 'ਚ ਅੱਗ ਲੱਗਣ ਕਾਰਨ 49 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 50 ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ। ਇਨ੍ਹਾਂ ਵਿੱਚੋਂ 48 ਲਾਸ਼ਾਂ ਦੀ ਪਛਾਣ ਡੀਐਨਏ ਟੈਸਟ ਰਾਹੀਂ ਹੋਈ ਸੀ, ਜਿਨ੍ਹਾਂ ਵਿਚੋਂ 45 ਭਾਰਤੀ, ਜਦੋਂ ਕਿ 3 ਫਿਲੀਪੀਨਜ਼ ਦੀਆਂ ਸਨ।