ਜੀ.ਕੇ. ਤੇ ਸਿਰਸਾ ਦੀ ਅਗਵਾਈ ਹੇਠ ਵਫ਼ਦ ਵਲੋਂ ਜੰਮੂ ਕਸ਼ਮੀਰ ਦੇ ਰਾਜਪਾਲ ਨਾਲ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਦਿੱਲੀ ਗੁਰਦਵਾਰਾ ਕਮੇਟੀ.........

Delhi Committee leader Manjit Singh GK and Others

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਦਿੱਲੀ ਗੁਰਦਵਾਰਾ ਕਮੇਟੀ ਦੇ ਇਕ ਉਚ ਪਧਰੀ ਵਫ਼ਦ ਨੇ ਜੰਮੂ ਕਸ਼ਮੀਰ ਦੇ ਰਾਜਪਾਲ ਐਨ.ਐਨ. ਵੋਹਰਾ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਕੋਲ ਅਵੰਤੀਪੁਰਾ ਜ਼ਿਲ੍ਹੇ ਵਿਚ ਤਰਾਲੇ ਵਿਖੇ ਇਕ ਸਿੱਖ ਲੜਕੀ ਨੁੰ ਜਬਰਨ ਇਸਲਾਮ ਧਰਮ ਅਪਣਾਉਣ ਦੀ ਹੋਈ ਘਟਨਾ ਦਾ ਮਾਮਲਾ ਚੁਕਿਆ। ਇਸ ਵਫ਼ਦ ਨੇ ਸੂਬੇ ਵਿਚ ਸਿੱਖਾਂ ਨੂੰ ਦਰਪੇਸ਼ ਆ ਰਹੀਆਂ ਹੋਰ ਮੁਸ਼ਕਲਾਂ ਵੀ ਰਾਜਪਾਲ ਅੱਗੇ ਰੱਖੀਆਂ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਦਾਇਤ 'ਤੇ ਵਾਦੀ ਪੁੱਜੇ ਇਸ ਵਫ਼ਦ ਵਿਚ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ, ਦਿੱਲੀ ਕਮੇਟੀ ਮੈਂਬਰ ਜਗਦੀਪ ਸਿੰਘ ਕਾਹਲੋਂ ਅਤੇ ਜੰਮੂ ਕਸ਼ਮੀਰ ਐਮ.ਐਲ.ਸੀ ਮੈਂਬਰ ਚਰਨਜੀਤ ਸਿੰਘ ਖ਼ਾਲਸਾ ਆਦਿ ਸ਼ਾਮਲ ਸਨ। ਵਫ਼ਦ ਨੇ ਰਾਜਪਾਲ ਨੂੰ ਦਸਿਆ ਕਿ ਕਿਵੇਂ ਪਿੰਡ ਗਦਪੁਰਾ, ਤਰਾਲ ਜ਼ਿਲ੍ਹਾ ਅਵੰਤੀਪੁਰਾ ਦੀ ਸਿੱਖ ਲੜਕੀ ਨੂੰ ਜਬਰੀ ਇਸਲਾਮ ਧਾਰਨ ਕਰਨ ਲਈ ਮਜਬੂਰ ਕੀਤਾ ਗਿਆ ਤੇ ਵਫ਼ਦ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਸੂਬੇ ਵਿਚ ਘੱਟ ਗਿਣਤੀ ਭਾਈਚਾਰਿਆਂ ਤੇ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦੀ ਰਾਖੀ ਲਈ ਲੋੜੀਂਦੇ ਸਖ਼ਤ ਕਦਮ ਚੁਕੇ ਜਾਣ। 

ਉਨ੍ਹਾਂ ਦਸਿਆ ਕਿ ਰਾਜਪਾਲ ਨੇ ਸੂਬੇ ਦੇ ਡੀ.ਜੀ.ਪੀ. ਐਸ.ਪੀ. ਵੈਦ ਨੂੰ ਹਦਾਇਤ ਕੀਤੀ ਕਿ ਲੜਕੀ ਨੂੰ ਜਬਰੀ ਇਸਲਾਮ ਧਾਰਨ ਕਰਵਾਉਣ ਦੇ ਦੋਸ਼ੀਆਂ ਵਿਰੁਧ ਤੁਰਤ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਸ. ਜੀ ਕੇ ਤੇ ਸ. ਸਿਰਸਾ ਨੇ ਦਸਿਆ ਕਿ ਪੀੜਤ ਲੜਕੀ ਨੂੰ ਪੱਕੇ ਤੌਰ 'ਤੇ ਦਿੱਲੀ ਕਮੇਟੀ ਵਿਚ ਪ੍ਰਚਾਰਕ ਨਿਯੁਕਤ ਕਰ ਦਿਤਾ ਹੈ ਤੇ ਉਹ ਕਸ਼ਮੀਰ ਵਾਦੀ ਵਿਚ ਧਰਮ ਪ੍ਰਚਾਰ ਦਾ ਕੰਮ ਕਰੇਗੀ।

Related Stories