ਪੰਜਾਬ, ਉਤਰਾਖੰਡ ਤੋਂ ਬਾਅਦ ਹੁਣ ਗੋਆ ਵਿਚ ਦਿੱਤੀ ਜਾਵੇਗੀ 300 ਯੂਨਿਟ ਮੁਫਤ ਬਿਜਲੀ- ਕੇਜਰੀਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਗਰੰਟੀ ਦਿੰਦਾ ਹਾਂ, ਮੈਂ ਜੋ ਕਹਿੰਦਾ ਹਾਂ ਉਹ ਕਰਦਾ ਵੀ ਹਾਂ- ਅਰਵਿੰਦ ਕੇਜਰੀਵਾਲ

Arvind Kejriwal

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੋਆ ਵਿੱਚ ਵੀ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਗੋਆ ਵਿਧਾਨ ਸਭਾ ਚੋਣਾਂ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ।

 

 

ਕੇਜਰੀਵਾਲ ਨੇ ਗੋਆ ਦੇ ਲੋਕਾਂ ਨਾਲ 4 ਵੱਡੇ ਵਾਅਦੇ ਕੀਤੇ, ਇਹ ਸਾਰੇ ਵਾਅਦੇ ਬਿਜਲੀ ਨਾਲ ਜੁੜੇ ਹੋਏ ਹਨ।  ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਅਤੇ ਉਤਰਾਖੰਡ ਵਿੱਚ ਮੁਫਤ ਬਿਜਲੀ ਦੇਣ ਦਾ ਵਾਅਦਾ ਵੀ ਕੀਤਾ ਸੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਣਜੀ ਵਿੱਚ ਕਿਹਾ, ‘ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਤੱਕ ਮੁਫਤ ਬਿਜਲੀ ਦਿੱਤੀ ਜਾਏਗੀ। ਸਾਰੇ ਪੁਰਾਣੇ ਬਿਜਲੀ ਦੇ ਬਿੱਲ ਮੁਆਫ ਕੀਤੇ ਜਾਣਗੇ। ਅਸੀਂ 24 ਘੰਟੇ ਬਿਜਲੀ ਦੇਵਾਂਗੇ। ਕਿਸਾਨਾਂ ਨੂੰ ਖੇਤੀ ਲਈ ਮੁਫਤ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ, 'ਮੈਂ ਗਰੰਟੀ ਦਿੰਦਾ ਹਾਂ ਕਿ ਮੈਂ ਜੋ  ਕਹਿੰਦਾ ਹਾਂ ਉਹ ਕਰਦਾ ਵੀ ਹਾਂ।