ਕੋਰੋਨਾ ਦੇ ਵਧਦੇ ਕਹਿਰ ਦੇ ਮੱਦੇਨਜ਼ਰ ਲਗਾਤਾਰ ਦੂਸਰੇ ਸਾਲ ਕਾਂਵੜ ਯਾਤਰਾ 'ਤੇ ਲਗਾਈ ਗਈ ਰੋਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੁੱਖ ਮੰਤਰੀ ਨੇ ਸੱਕਤਰ ਗ੍ਰਹਿ ਅਤੇ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ  ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

Kanwar Yatra

ਦੇਹਰਾਦੂਨ: ਉਤਰਾਖੰਡ ਸਰਕਾਰ ਨੇ ਕੋਰੋਨਾ ਮਹਾਮਾਰੀ ਨੂੰ ਵੇਖਦੇ ਹੋਏ  ਕਾਂਵੜ ਯਾਤਰਾ  ਤੇ ਰੋਕ ਲਾ ਦਿੱਤੀ ਹੈ। ਕਾਂਵੜ ਯਾਤਰਾ 'ਤੇ ਕੋਰੋਨਾ ਦੀ ਲਾਗ ਕਾਰਨ ਲਗਾਤਾਰ ਦੂਜੇ ਸਾਲ ਪਾਬੰਦੀ ਲਗਾਈ ਗਈ ਹੈ।

ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਾਂਵੜ ਯਾਤਰਾ ਦੇ ਸਬੰਧ ਵਿੱਚ ਸਕੱਤਰੇਤ ਵਿੱਚ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਬੈਠਕ ਵਿਚ, ਕੋਵਿਡ ਦੇ ਡੈਲਟਾ ਪਲੱਸ ਰੂਪਾਂ ਦੀ ਮੌਜੂਦਗੀ ਅਤੇ ਕੋਵਿਡ ਦੀ ਤੀਜੀ ਲਹਿਰ ਦੀ ਸੰਭਾਵਨਾ ਅਤੇ ਦੇਸ਼-ਵਿਦੇਸ਼ ਵਿਚ ਇਸ ਦੇ ਮਾੜੇ ਪ੍ਰਭਾਵਾਂ  ਬਾਰੇ ਗਹਿਰਾਈ ਨਾਲ ਵਿਚਾਰ ਵਟਾਂਦਰੇ ਹੋਏ। ਇਸ ਸੰਬੰਧੀ ਮਾਹਰਾਂ ਦੀ ਰਾਇ ਵੀ ਵਿਚਾਰੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖੀ ਜਾਨਾਂ ਦੀ ਰੱਖਿਆ ਨੂੰ ਪਹਿਲ ਦਿੰਦੇ ਹੋਏ ਆਉਣ ਵਾਲੀ  ਕਾਂਵੜ ਯਾਤਰਾ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ। ਮੁੱਖ ਮੰਤਰੀ ਨੇ ਸੱਕਤਰ ਗ੍ਰਹਿ ਅਤੇ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ  ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਗੁਆਂਢੀ ਰਾਜਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਪ੍ਰਭਾਵਸ਼ਾਲੀ ਕਾਰਵਾਈ ਲਈ ਬੇਨਤੀ ਕੀਤੀ ਜਾਵੇ ਤਾਂ ਕਿ ਇਹ ਗਲੋਬਲ ਮਹਾਂਮਾਰੀ ਨੂੰ ਰੋਕਣ ਵਿਚ ਸਫਲਤੀ ਮਿਲ ਸਕੇ।