ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ CBI ਅਤੇ ED ਨੂੰ ਨੋਟਿਸ, ਸੁਪ੍ਰੀਮ ਕੋਰਟ ’ਚ 28 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਪਤਨੀ ਦੀ ਬੀਮਾਰੀ ਦੇ ਆਧਾਰ ’ਤੇ ਮੰਗੀ ਸੀ ਅੰਤਰਿਮ ਜ਼ਮਾਨਤ

SC seeks response from ED, CBI on Manish Sisodia's bail plea

 

ਨਵੀਂ ਦਿੱਲੀ: ਸੁਪ੍ਰੀਮ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੀ.ਬੀ.ਆਈ. ਅਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ। ਪਤਨੀ ਦੀ ਬੀਮਾਰੀ ਕਾਰਨ ਅੰਤਰਿਮ ਜ਼ਮਾਨਤ ਦੀ ਅਰਜ਼ੀ 'ਤੇ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਅੰਤਰਿਮ ਜ਼ਮਾਨਤ 'ਤੇ ਅਗਲੀ ਸੁਣਵਾਈ 28 ਜੁਲਾਈ ਨੂੰ ਹੋਵੇਗੀ। ਜਸਟਿਸ ਸੰਜੀਵ ਖੰਨਾ, ਜਸਟਿਸ ਬੇਲਾ ਤ੍ਰਿਵੇਦੀ ਅਤੇ ਜਸਟਿਸ ਉੱਜਵਲ ਮੁਈਆਂ ਦੇ ਬੈਂਚ ਨੇ ਸੁਣਵਾਈ ਕੀਤੀ।

ਇਹ ਵੀ ਪੜ੍ਹੋ: ਗੁਰਬਾਣੀ ਪ੍ਰਸਾਰਣ ਲਈ ਦਿੱਲੀ ਦੀ ਅਨਸ਼ਨੁਕ੍ਰਿਤੀ ਕਮਿਊਨੀਕੇਸ਼ਨ ਨੂੰ ਦਿਤਾ ਗਿਆ 3 ਮਹੀਨੇ ਦਾ ਠੇਕਾ : ਹਰਜਿੰਦਰ ਸਿੰਘ ਧਾਮੀ

ਸੁਪ੍ਰੀਮ ਕੋਰਟ ਦਿੱਲੀ ਸ਼ਰਾਬ ਘੁਟਾਲੇ ਮਾਮਲੇ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਾਇਰ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਹੈ। ਸਿਸੋਦੀਆ ਨੇ ਦਿੱਲੀ ਹਾਈ ਕੋਰਟ ਦੇ ਦੋ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪ੍ਰੀਮ ਕੋਰਟ ਦਾ ਰੁਖ ਕੀਤਾ ਹੈ। ਦਿੱਲੀ ਹਾਈ ਕੋਰਟ ਨੇ ਇਨ੍ਹਾਂ ਮਾਮਲਿਆਂ 'ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ ਸੀ। ਦਿੱਲੀ ਹਾਈ ਕੋਰਟ ਨੇ ਸਿਸੋਦੀਆ 'ਤੇ ਲੱਗੇ ਇਲਜ਼ਾਮਾਂ ਨੂੰ ਗੰਭੀਰ ਮੰਨਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿਤਾ ਸੀ।

ਇਹ ਵੀ ਪੜ੍ਹੋ: ਅਮਰੀਕਾ ਦੀ ਸੰਸਦੀ ਕਮੇਟੀ ਨੇ ਅਰੁਣਾਂਚਲ ਪ੍ਰਦੇਸ਼ ਨੂੰ ਭਾਰਤ ਦਾ ਅਨਿੱਚੜਵਾਂ ਹਿੱਸਾ ਦੱਸਣ ਵਾਲਾ ਮਤਾ ਪਾਸ ਕੀਤਾ

ਦੱਸ ਦੇਈਏ ਕਿ ਸਿਸੋਦੀਆ ਕੋਲ ਆਬਕਾਰੀ ਵਿਭਾਗ ਵੀ ਸੀ। ਉਨ੍ਹਾਂ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ 26 ਫਰਵਰੀ ਨੂੰ ਦਿੱਲੀ ਦੀ ਆਬਕਾਈ ਨੀਤੀ ਨਾਲ ਸਬੰਧਤ ਮਾਮਲੇ ਵਿਚ ਉਨ੍ਹਾਂ ਦੀ ਕਥਿਤ ਭੂਮਿਕਾ ਲਈ ਗ੍ਰਿਫ਼ਤਾਰ ਕੀਤਾ ਸੀ ਅਤੇ ਉਦੋਂ ਤੋਂ ਹੀ ਉਹ ਹਿਰਾਸਤ ਵਿਚ ਹਨ।