ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪ੍ਰਧਾਨ ਗੋਪਾਲਦਾਸ ਨਿਕਲੇ ਕੋਰੋਨਾ ਪਾਜ਼ੇਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪ੍ਰਧਾਨ ਮਹੰਤ ਨ੍ਰਿਤਿਆ ਗੋਪਾਲਦਾਸ ਕੋਰੋਨਾ ਇਨਫ਼ੈਕਟਡ ਪਾਏ ਗਏ ਹਨ,

Ram Janmabhoomi trust head Nritya Gopal Das coronavirus positive

ਮਥੁਰਾ, 13 ਅਗੱਸਤ : ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪ੍ਰਧਾਨ ਮਹੰਤ ਨ੍ਰਿਤਿਆ ਗੋਪਾਲਦਾਸ ਕੋਰੋਨਾ ਇਨਫ਼ੈਕਟਡ ਪਾਏ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲਖਨਊ ਸਥਿਤ ਮੇਂਦਾਤਾ ਹਸਪਤਾਲ ’ਚ ਦਾਖ਼ਲ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਮਹੰਤ ਦੀ ਸਿਹਤ ਦੀ ਜਾਣਕਾਰੀ ਲਈ ਅਤੇ ਮਥੁਰਾ ਦੇ ਜ਼ਿਲ੍ਹਾ ਅਧਿਕਾਰੀ ਨੂੰ ਨਿਰਦੇਸ਼ਿਤ ਕੀਤਾ ਕਿ ਉਨ੍ਹਾਂ ਨੂੰ ਇਲਾਜ ਲਈ ਮੇਂਦਾਤਾ ਭੇਜਣ ਦੀ ਉਚਿਤ ਵਿਵਸਥਾ ਕਰਨ। ਉਨ੍ਹਾਂ ਨੇ ਕਿਹਾ ਕਿ ਮਹੰਤ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਲਖਨਊ ਭੇਜਣ।

ਮਹੰਤ ਨ੍ਰਿਤਿਆ ਗੋਪਾਲ ਦਾਸ ਬੁੱਧਵਾਰ ਨੂੰ ਉਥੇ ਕ੍ਰਿਸ਼ਨ ਜਨਮ ਭੂਮੀ ’ਤੇ ਜਨਮ ਅਸ਼ਟਮੀ ਮੌਕੇ ਆਏ ਸਨ। ਅੱਜ ਸਵੇਰੇ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦਾ ਐਂਟੀਜਨ ਟੈਸਟ ਕੀਤਾ, ਜਿਸ ’ਚ ਕੋਰੋਨਾ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹਾ ਅਧਿਕਾਰੀ ਸਰਵਗਿਰਾਮ ਮਿਸ਼ਰਾ ਨੇ ਦਸਿਆ ਕਿ ਮਹੰਤ ਨ੍ਰਿਤਿਆ ਗੋਪਾਲ ਦਾਸ ਦਾ ਕੋਰੋਨਾ ਐਂਟੀਜਨ ਟੈਸਟ ਹੋਇਆ ਹੈ। ਜਾਂਚ ’ਚ ਕੋਰੋਨਾ ਦੇ ਲੱਛਣ ਪਾਏ ਗਏ ਹਨ। ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਤਬਦੀਲ ਕੀਤਾ ਜਾ ਰਿਹਾ ਹੈ।                   (ਪੀ.ਟੀ.ਆਈ)