ਗ੍ਰਹਿ ਮੰੰਤਰੀ ਅਮਿਤ ਸ਼ਾਹ ਦੀ ਕਰੋਨਾ ਰਿਪੋਰਟ ਆਈ ਨੈਗੇਟਿਵ, ਟਵੀਟ ਜ਼ਰੀਏ ਖੁਦ ਦਿਤੀ ਜਾਣਕਾਰੀ!

ਏਜੰਸੀ

ਖ਼ਬਰਾਂ, ਰਾਸ਼ਟਰੀ

ਗੁਰੂਗਰਾਮ ਦੇ ਮੇਦਾਂਤਾ ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

Amit Shaj

ਨਵੀਂ ਦਿੱਲੀ : ਦੇਸ਼ ਅੰਦਰ ਕਰੋਨਾ ਦੇ ਵਧਦੇ ਪ੍ਰਕੋਪ ਦਰਮਿਆਨ ਕਈ ਸੁਖਦ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।   ਪਿਛਲੇ ਦਿਨਾਂ ਦੌਰਾਨ ਕਈ ਪ੍ਰਸਿੱਧ ਹਸਤੀਆਂ ਕਰੋਨਾ ਨੂੰ ਮਾਤ ਦੇਣ 'ਚ ਸਫ਼ਲ ਹੋਈਆਂ ਹਨ ਜਿਨ੍ਹਾਂ 'ਚ ਹੁਣ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋ ਗਏ ਹਨ।

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੋਨਾ ਰਿਪੋਰਟ ਨੈਗੇਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਜ਼ਰੀਏ ਸਾਂਝੀ ਕਰਦਿਆਂ ਪ੍ਰਮਾਤਮਾ ਦਾ ਧੰਨਵਾਦ ਕੀਤਾ ਹੈ। ਇਸ ਸਬੰਧੀ ਜਾਰੀ ਕੀਤੇ ਗਏ ਟਵੀਟ 'ਚ ਅਮਿਤ ਸ਼ਾਹ ਨੇ ਰੱਬ ਦਾ ਧੰਨਵਾਦ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਦੁਆਵਾਂ ਮੰਗਣ ਵਾਲਿਆਂ ਦਾ ਵੀ ਸ਼ੁਕਰਾਨਾ ਕੀਤਾ।

ਇਸ ਤੋਂ ਇਲਾਵਾ ਉਨ੍ਹਾਂ ਨੇ ਇਲਾਜ਼ ਕਰਨ ਵਾਲੇ ਡਾਕਟਰਾਂ ਅਤੇ ਬਾਕੀ ਮੈਡੀਕਲ ਸਟਾਫ਼ ਦਾ ਵੀ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਉਨ੍ਹਾਂ ਦੇ ਸਿਹਤਯਾਬ ਹੋਣ 'ਚ ਵੱਡੀ ਭੂਮਿਕਾ ਨਿਭਾਈ ਹੈ। ਅਮਿਤ ਸ਼ਾਹ ਦਾ ਇਲਾਜ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ 'ਚ ਚੱਲ ਰਿਹਾ ਸੀ।

ਕਾਬਲੇਗੌਰ ਹੈ ਕਿ ਉਨ੍ਹਾਂ ਦੀ ਕਰੋਨਾ ਰਿਪੋਰਟ ਕੁੱਝ ਦਿਨ ਪਹਿਲਾਂ ਪਾਜ਼ੇਟਿਵ ਆਈ ਸੀ।  ਇਸ ਸਬੰਧੀ ਗ੍ਰਹਿ ਮੰਤਰੀ ਨੇ 2 ਅਗੱਸਤ ਖੁਦ ਟਵੀਟ ਜ਼ਰੀਏ ਜਾਣਕਾਰੀ ਸਾਂਝੀ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਉਪਰੋਕਤ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਅੱਜ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।