ਦੇਸ਼ ਦੇ ਕਈ ਹਿੱਸਿਆਂ ‘ਚ ਅਗਲੇ 2-3 ਦਿਨਾਂ ਵਿਚ ਭਾਰੀ ਬਾਰਸ਼ ਦੀ ਭਵਿੱਖਬਾਣੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਦੇ ਕਈ ਹਿੱਸਿਆਂ ਵਿਚ ਅਗਲੇ ਕਈ 2-3 ਦਿਨਾਂ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ

Rain

ਨਵੀਂ ਦਿੱਲੀ- ਦੇਸ਼ ਦੇ ਕਈ ਹਿੱਸਿਆਂ ਵਿਚ ਅਗਲੇ ਕਈ 2-3 ਦਿਨਾਂ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਬੰਗਾਲ ਦੀ ਖਾੜੀ ਵਿਚ ਉੱਤਰੀ ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਕੰਢੇ ਦੇ ਨਾਲ ਇੱਕ ਘੱਟ ਦਬਾਅ ਵਾਲਾ ਖੇਤਰ ਹੈ। ਮੌਸਮ ਵਿਭਾਗ ਦੇ ਅਨੁਸਾਰ, ਦੱਖਣ-ਪੂਰਬੀ ਹਵਾਵਾਂ ਦੇ ਅਗਲੇ ਦੋ ਦਿਨਾਂ ਤੱਕ ਮਾਨਸੂਨ ਦੇ ਰੁਝਾਨ ਅਤੇ ਅਰਬ ਸਾਗਰ ਤੋਂ ਨਮੀ ਦੇ ਨਾਲ ਜਾਰੀ ਰਹਿਣ ਦੀ ਉਮੀਦ ਹੈ।

ਜਿਸ ਨਾਲ ਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਬਾਰਸ਼ ਹੋਣ ਦਾ ਅਨੁਮਾਨ ਹੈ। ਵਿਭਾਗ ਨੇ ਕਿਹਾ ਕਿ ਉੱਤਰੀ ਭਾਰਤ ਦੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦੇਸ਼ ਦੇ ਪੱਛਮੀ ਹਿੱਸਿਆਂ ਵਿਚ, ਗੁਜਰਾਤ, ਗੋਆ, ਕੋਂਕਣ, ਮੱਧ ਮਹਾਰਾਸ਼ਟਰ ਦੇ ਘਾਟ ਖੇਤਰ ਅਤੇ ਭਾਰਤ ਦੇ ਕੇਂਦਰੀ ਹਿੱਸਿਆਂ ਵਿਚ ਵੀ ਅਗਲੇ 4-5 ਦਿਨਾਂ ਦੌਰਾਨ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਉਮੀਦ ਹੈ।

ਵਿਭਾਗ ਨੇ ਕਿਹਾ, "ਅਗਲੇ ਦੋ ਦਿਨਾਂ ਦੌਰਾਨ ਗੁਜਰਾਤ ਵਿਚ ਅਤੇ ਅਗਲੇ 24 ਘੰਟਿਆਂ ਵਿਚ ਕੇਂਦਰੀ ਮਹਾਰਾਸ਼ਟਰ ਦੇ ਘਾਟ ਇਲਾਕਿਆਂ ਵਿਚ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।" ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 2-3 ਦਿਨਾਂ ਵਿਚ ਓਡੀਸ਼ਾ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਤੱਟੀ ਇਲਾਕਿਆਂ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਭਾਰੀ ਬਾਰਸ਼ ਕਾਰਨ ਪੁਣੇ ਦੇ ਖੜਕਵਾਸਲਾ ਡੈਮ ਤੋਂ ਪਾਣੀ ਛੱਡਿਆ ਗਿਆ ਹੈ। ਸਿੰਜਾਈ ਵਿਭਾਗ ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਣੇ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿਚ ਵੀਰਵਾਰ ਸਵੇਰ ਤੋਂ ਬਾਰਿਸ਼ ਹੋ ਰਹੀ ਹੈ। ਮਹੱਤਵਪੂਰਣ ਗੱਲ ਇਹ ਹੈ ਕਿ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਪੰਜ-ਛੇ ਦਿਨਾਂ ਵਿਚ ਕੋਂਕਣ, ਗੋਆ ਵਰਗੇ ਇਲਾਕਿਆਂ ਵਿਚ ਭਾਰੀ ਬਾਰਸ਼ ਹੋ ਸਕਦੀ ਹੈ। ਮਹਾਰਾਸ਼ਟਰ ਵਿਚ ਸਿਰਫ 5 ਜ਼ਿਲ੍ਹੇ ਛੱਡ ਕੇ 15 ਦਿਨਾਂ ਵਿਚ 8 ਪ੍ਰਤੀਸ਼ਤ ਤੋਂ ਜ਼ਿਆਦਾ ਬਾਰਸ਼ ਹੋ ਗਈ ਹੈ। ਇਸ ਕਾਰਨ ਰਾਜ ਦੇ ਬਹੁਤੇ ਡੈਮ ਓਵਰਫਲੋਅ ਹੋ ਗਏ ਹਨ। ਅਧਿਕਾਰੀ ਨੇ ਦੱਸਿਆ, 'ਖੜਕਵਾਸਲਾ ਭੰਡਾਰ 'ਚ ਸਮਰੱਥਾ ਤੋਂ ਜ਼ਿਆਦਾ ਪਾਣੀ ਹੋਣ 'ਤੇ ਡੈਮ ਤੋਂ 11,704 ਕਿਊਸਕ ਪਾਣੀ ਛੱਡਿਆ ਗਿਆ ਹੈ।

ਵਰਸਗਾਓਂ, ਟੇਮਘਰ, ਪਨਸ਼ੇਤ ਅਤੇ ਖੜਕਵਾਸਲਾ ਡੈਮ ਦੇ ਕੈਚਮੈਂਟ ਖੇਤਰਾਂ ਵਿਚ ਚੰਗੀ ਬਾਰਸ਼ ਹੋਈ ਹੈ। ਇਹ ਚਾਰ ਡੈਮ ਪੁਣੇ ਸ਼ਹਿਰ ਨੂੰ ਪਾਣੀ ਸਪਲਾਈ ਕਰਦੇ ਹਨ। ਇਸ ਦੌਰਾਨ, ਸਤਾਰਾ ਜ਼ਿਲ੍ਹੇ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਵੀਰ ਡੈਮ ਤੋਂ ਪਾਣੀ ਛੱਡਿਆ ਗਿਆ ਜੋ ਆਪਣੀ ਵੱਧ ਤੋਂ ਵੱਧ ਸਮਰੱਥਾ ਤੱਕ ਪਹੁੰਚ ਗਿਆ ਸੀ। ਆਈਐਮਡੀ ਨੇ ਅਗਲੇ 24 ਘੰਟਿਆਂ ਵਿਚ ਮੁੰਬਈ ਦੇ ਕੁਝ ਇਲਾਕਿਆਂ ਵਿਚ ਭਾਰੀ ਬਾਰਸ਼ ਅਤੇ ਗੁਆਂਢੀ ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।

ਆਈਐਮਡੀ ਦੇ ਇੱਕ ਅਧਿਕਾਰੀ ਨੇ ਰਾਏਗੜ, ਨਾਸਿਕ ਅਤੇ ਪੁਣੇ ਵਿਚ ਬਹੁਤ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਦੇ ਨਾਲ ਇੱਕ ਬ੍ਰਾਊਨ ਅਲਰਟ ਜਾਰੀ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਅਗਲੇ 24 ਘੰਟਿਆਂ ਵਿਚ ਮੁੰਬਈ ਦੇ ਕੁਝ ਇਲਾਕਿਆਂ ਵਿਚ ਭਾਰੀ ਬਾਰਸ਼ ਹੋ ਸਕਦੀ ਹੈ ਅਤੇ ਠਾਣੇ, ਰਾਏਗੜ ਅਤੇ ਰਤਨਾਗਿਰੀ ਜ਼ਿਲ੍ਹਿਆਂ ਵਿਚ ਜ਼ੋਰਦਾਰ ਮੀਂਹ ਪੈਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।