ਦਵਾਰਕਾ ਐਕਸਪ੍ਰੈੱਸ ਵੇਅ ਦੇ ਨਿਰਮਾਣ 'ਚ ਕੈਗ ਦਾ ਵੱਡਾ ਖੁਲਾਸਾ, ਪ੍ਰਤੀ ਕਿਲੋਮੀਟਰ 18 ਕਰੋੜ ਰੁਪਏ ਸੀ ਤੈਅ, ਪਰ.........
250 ਕਰੋੜ ਰੁਪਏ ਖਰਚੇ ਗਏ
ਨਵੀਂ ਦਿੱਲੀ: ਦਿੱਲੀ ਨੂੰ ਗੁਰੂਗ੍ਰਾਮ ਨਾਲ ਜੋੜਨ ਵਾਲੇ ਦਵਾਰਕਾ ਐਕਸਪ੍ਰੈਸਵੇਅ ਦੇ ਨਿਰਮਾਣ ਵਿਚ ਵੱਡੀ ਗੜਬੜੀ ਦਾ ਖੁਲਾਸਾ ਹੋਇਆ ਹੈ। ਇਹ ਖੁਲਾਸਾ ਆਡੀਟਰ ਕੰਟਰੋਲਰ ਐਂਡ ਆਡੀਟਰ ਜਨਰਲ (ਕੈਗ) ਦੀ ਰਿਪੋਰਟ ਤੋਂ ਹੋਇਆ ਹੈ। ਕੈਗ ਦੀ ਰਿਪੋਰਟ ਮੁਤਾਬਕ 29.06 ਕਿਲੋਮੀਟਰ ਲੰਬੇ ਦਵਾਰਕਾ ਐਕਸਪ੍ਰੈਸਵੇਅ ਦੇ ਨਿਰਮਾਣ ਦੀ ਲਾਗਤ ਨੂੰ ਬਹੁਤ ਜ਼ਿਆਦਾ ਦੱਸਿਆ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਨੇ ਆਪਣੀ ਰਿਪੋਰਟ ਵਿਚ ਕਿਹਾ ਕਿ ਦਵਾਰਕਾ ਐਕਸਪ੍ਰੈਸਵੇਅ ਦੇ ਨਿਰਮਾਣ ਨੂੰ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ 18.20 ਕਰੋੜ ਰੁਪਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਮਨਜ਼ੂਰੀ ਦਿਤੀ ਸੀ, ਪਰ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਨਿਰਮਾਤਾ ਕੰਪਨੀ ਨੂੰ 250.77 ਕਰੋੜ ਰੁਪਏ ਪ੍ਰਤੀ ਕਿਲੋਮੀਟਰ ਦੀ ਦਰ ਨਾਲ ਲਾਗਤ ਰਾਸ਼ੀ ਨੂੰ ਮਨਜ਼ੂਰੀ ਦਿਤੀ। ਯਾਨੀ ਸੀਸੀਈਏ ਦੁਆਰਾ ਮਨਜ਼ੂਰ ਰਾਸ਼ੀ 14 ਗੁਣਾ ਵਧ ਗਈ ਹੈ।
ਇਹ ਵੀ ਪੜ੍ਹੋ: ਭਲਕੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਪੁਲਿਸ ਦੇ ਇਨ੍ਹਾਂ ਹੋਣਹਾਰ ਜਵਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ
ਦਿੱਲੀ ਨੂੰ ਗੁਰੂਗ੍ਰਾਮ ਨਾਲ ਜੋੜਨ ਲਈ 14 ਮਾਰਗੀ ਦਵਾਰਕਾ ਐਕਸਪ੍ਰੈਸਵੇਅ ਦਾ ਨਿਰਮਾਣ ਕੀਤਾ ਗਿਆ ਹੈ। ਇਸ ਦੇ ਤਹਿਤ ਦਿੱਲੀ ਅਤੇ ਗੁਰੂਗ੍ਰਾਮ ਦੇ ਵਿਚਕਾਰ ਨੈਸ਼ਨਲ ਹਾਈਵੇਅ 48 (NH 48) ਦੇ ਸਮਾਨਾਂਤਰ ਵਿਕਸਿਤ ਕੀਤਾ ਗਿਆ ਹੈ ਤਾਂ ਜੋ ਨੈਸ਼ਨਲ ਹਾਈਵੇ 'ਤੇ ਜਾਮ ਨੂੰ ਘੱਟ ਕੀਤਾ ਜਾ ਸਕੇ।
ਇਸ ਦੇ ਨਾਲ ਹੀ ਕੈਗ ਨੇ ਆਪਣੀ ਰਿਪੋਰਟ 'ਚ ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਬਣਾਏ ਜਾ ਰਹੇ ਸੈਂਕੜੇ ਦੀ ਮਨਜ਼ੂਰੀ ਅਤੇ ਲਾਗਤ ਰਾਸ਼ੀ 'ਤੇ ਵੀ ਸਵਾਲ ਚੁੱਕੇ ਹਨ।