ਇਸਰੋ ਜਾਸੂਸੀ ਮਾਮਲੇ 'ਚ ਵਿਗਿਆਨੀ ਨੂੰ 50 ਲੱਖ ਰੁਪਏ ਮੁਆਵਜ਼ਾ ਦੇਣ ਦਾ ਦਿਤਾ ਆਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਸਰੋ ਜਾਸੂਸੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦਿਤਾ ਹੈ। ਸ਼ੁਕਰਵਾਰ ਨੂੰ ਕੋਰਟ ਨੇ ਸ਼ੋਸ਼ਨ ਦਾ ਸ਼ਿਕਾਰ ਹੋਏ ਇਸਰੋ ਵਿਗਿਆਨੀ ਨੂੰ 50 ਲੱਖ ਰੁਪਏ ਦਾ ਮੁਆਵਜ਼ਾ...

scientist S Nambi Narayanan

ਨਵੀਂ ਦਿੱਲੀ : ਇਸਰੋ ਜਾਸੂਸੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦਿਤਾ ਹੈ। ਸ਼ੁਕਰਵਾਰ ਨੂੰ ਕੋਰਟ ਨੇ ਸ਼ੋਸ਼ਨ ਦਾ ਸ਼ਿਕਾਰ ਹੋਏ ਇਸਰੋ ਵਿਗਿਆਨੀ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਆਦੇਸ਼ ਦਿਤਾ। ਸੁਪਰੀਮ ਕੋਰਟ ਨੇ ਅੱਗੇ ਕਿਹਾ ਕਿ ਇਸ ਮਾਮਲੇ ਵਿਚ ਵਿਗਿਆਨੀ ਐਸ. ਨੰਬੀ ਨਾਰਾਇਣਨ ਨੂੰ 24 ਸਾਲ ਪਹਿਲਾਂ ਕੇਰਲ ਪੁਲਿਸ ਫਿਰ ਤੋਂ ਬੇਵਜਾਹ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ (ਨਾਰਾਇਣਨ) ਪਰਸ਼ਾਨ ਕੀਤਾ ਗਿਆ ਅਤੇ ਮਾਨਸਿਕ ਪਰੇਸ਼ਾਨੀ ਦਿਤੀ ਗਈ।

ਇਸਦੇ ਨਾਲ ਹੀ ਕੋਰਟ ਨੇ ਜਾਸੂਸੀ ਮਾਮਲੇ ਵਿਚ ਨਾਰਾਇਣਨ ਨੂੰ ਦੋਸ਼ੀ ਠਹਿਰਾਏ ਜਾਣ ਦੀ ਜਾਂਚ ਲਈ ਸਾਬਕਾ ਜਸਟਿਸ ਡੀਕੇ ਜੈਨ ਦੀ ਪ੍ਰਧਾਨਤਾ ਵਿਚ ਤਿੰਨ ਮੈਂਬਰੀ ਪੈਨਲ ਗਠਿਆ ਕੀਤੀ। ਤੁਹਾਨੂੰ ਦੱਸ ਦਈਏ ਕਿ 1994 ਦੇ ਜਾਸੂਸੀ ਮਾਮਲੇ ਵਿਚ ਬਰੀ ਕੀਤੇ ਗਏ ਇਸਰੋ ਦੇ ਸਾਬਕਾ ਵਿਗਿਆਨੀ ਨਾਰਾਇਣਨ ਉਦੋਂ ਤੋਂ ਕਾਨੂੰਨੀ ਲੜਾਈ ਲੜ ਰਹੇ ਸਨ। ਵਿਗਿਆਨੀ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਜਾਸੂਸੀ ਦੇ ਝੂਠੇ ਮਾਮਲੇ ਵਿਚ ਫਸਾਇਆ ਗਿਆ ਸੀ। ਤੁਹਾਨੂੰ ਦੱਸ ਦਈਏ ਕਿ 1994  ਦੇ ਜਾਸੂਸੀ ਮਾਮਲੇ ਵਿਚ ਨਾਰਾਇਣਨ ਅਤੇ ਇਕ ਹੋਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਪੁਲਿਸ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਕੁੱਝ ਗੁਪਤ ਦਸਤਾਵੇਜ਼ ਪਾਕਿਸਤਾਨ ਨੂੰ ਦਿਤੇ ਸਨ। ਜਾਂਚ ਤੋਂ ਬਾਅਦ ਸੀਬੀਆਈ ਨੇ ਕਿਹਾ ਸੀ ਕਿ ਇਹ ਇਲਜ਼ਾਮ ਝੂਠੇ ਹਨ।  ਹਾਲਾਂਕਿ ਫਿਰ ਤੋਂ ਜਾਂਚ ਦੇ ਆਦੇਸ਼ ਦਿਤੇ ਗਏ ਅਤੇ 1998 ਵਿਚ ਸੁਪਰੀਮ ਕੋਰਟ ਨੇ ਮਾਮਲੇ ਨੂੰ ਰੱਦ ਕਰ ਦਿਤਾ। ਇਸ ਤੋਂ ਬਾਅਦ ਨਾਰਾਇਣਨ ਰਾਸ਼ਟਰੀ ਮਨੁਖੀ ਅਧੀਕਾਰ ਕਮਿਸ਼ਨ ਪੁੱਜੇ, ਜਿਥੋਂ 10 ਲੱਖ ਰੁਪਏ ਮੁਆਵਜ਼ੇ ਦਾ ਆਦੇਸ਼ ਦਿਤਾ ਗਿਆ। ਹਾਲਾਂਕਿ ਉਹ ਸੰਤੁਸ਼ਟ ਨਹੀਂ ਹੋਏ ਅਤੇ ਸੁਪਰੀਮ ਕੋਰਟ ਪਹੁੰਚ ਗਏ।