ਪੀਐਮ ਮੋਦੀ ਦੇ ਜਨਮ ਦਿਨ ‘ਤੇ ਭਾਜਪਾ ਦਾ ‘ਸੇਵਾ ਸਪਤਾਹ’, ਅਮਿਤ ਸ਼ਾਹ ਨੇ ਏਮਜ਼ ਵਿਚ ਲਗਾਇਆ ਝਾੜੂ

ਏਜੰਸੀ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ‘ਤੇ ਭਾਰਤੀ ਜਨਤਾ ਪਾਰਟੀ ਸੇਵਾ ਸਪਤਾਹ ਦਾ ਆਯੋਜਨ ਕਰ ਰਹੀ ਹੈ

BJP to observe seva saptah for PM Modi's birthday

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ‘ਤੇ ਭਾਰਤੀ ਜਨਤਾ ਪਾਰਟੀ ਸੇਵਾ ਸਪਤਾਹ ਦਾ ਆਯੋਜਨ ਕਰ ਰਹੀ ਹੈ, ਜਿਸ ਦੀ ਸ਼ੁਰੂਆਤ ਕਰਦੇ ਹੋਏ ਭਾਜਪਾ ਆਗੂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਮਜ਼) ਪਹੁੰਚ ਕੇ ਮਰੀਜਾਂ ਨਾਲ ਮੁਲਾਕਾਤ ਕੀਤੀ ਅਤੇ ਫਲ਼ ਵੰਡੇ। ਇਸ ਦੌਰਾਨ ਅਮਿਤ ਸ਼ਾਹ ਦੇ ਨਾਲ ਪਾਰਟੀ ਦੇ ਕਾਰਜਕਾਰੀ ਚੇਅਰਮੈਨ ਜੇਪੀ ਨੱਡਾ ਵੀ ਮੌਜੂਦ ਰਹੇ।

 


 

ਇਸ ਦੌਰਾਨ ਅਮਿਤ ਸ਼ਾਹ ਅਤੇ ਜੇਪੀ ਨੱਡਾ ਨੇ ਏਮਜ਼ ਵਿਚ ਸਫ਼ਾਈ ਅਭਿਆਨ ਵੀ ਚਲਾਇਆ। ਉਹਨਾਂ ਦੇ ਨਾਲ ਕੇਂਦਰੀ ਮੰਤਰੀ ਵਿਜੈ ਗੋਇਲ ਅਤੇ ਦਿੱਲੀ ਦੇ ਵਿਧਾਇਕ ਵਿਜੇਂਦਰ ਗੁਪਤਾ ਵੀ ਮੌਜੂਦ ਰਹੇ। ਜ਼ਿਕਰਯੋਗ ਹੈ ਕਿ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਹੈ। ਇਸ ਮੌਕੇ ‘ਤੇ ਪਾਰਟੀ ਨੇ 14 ਤੋਂ 20 ਸਤੰਬਰ ਤੱਕ ਸੇਵਾ ਸਪਤਾਹ ਮਨਾਉਣ ਦਾ ਫੈਸਲਾ ਕੀਤਾ ਹੈ।

 


 

ਅਮਿਤ ਸ਼ਾਹ ਨੇ ਏਮਜ਼ ਵਿਚ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਫਲ਼ ਦੇ ਕੇ ਇਸ ਸਪਤਾਹ ਦੀ ਸ਼ੁਰੂਆਤ ਕੀਤੀ। ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਪਣਾ ਪੂਰਾ ਜੀਵਨ ਦੇਸ਼ ਦੀ ਸੇਵਾ ਅਤੇ ਗਰੀਬਾਂ ਲਈ  ਕੰਮ ਕਰਨ ਲਈ ਸਮਰਪਿਤ ਕਰ ਦਿੱਤਾ ਹੈ। ਇਸ ਲਈ ਪਾਰਟੀ ਦਾ ਫੈਸਲਾ ਹੈ ਕਿ ਉਹਨਾਂ ਦੇ ਜਨਮ ਦਿਨ ਨੂੰ ਸੇਵਾ ਸਪਤਾਹ ਦੇ ਰੂਪ ਵਿਚ ਮਨਾਇਆ ਜਾਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।