ਮਾਨਸੂਨ ਸੈਸ਼ਨ ਹੋਇਆ ਸ਼ੁਰੂ, ਪ੍ਰਣਬ ਮੁਖਰਜੀ ਨੂੰ ਦਿੱਤੀ ਗਈ ਸ਼ਰਧਾਂਜ਼ਲੀ, ਕਾਰਵਾਈ ਇਕ ਘੰਟੇ ਲਈ ਮੁਲਤਵੀ
ਸੋਮਵਾਰ ਤੋਂ ਸ਼ੁਰੂ ਹੋਇਆ ਇਹ ਸੈਸ਼ਨ 18 ਦਿਨ ਦਾ ਹੋਵੇਗਾ
ਨਵੀਂ ਦਿੱਲੀ - ਕੋਰੋਨਾ ਕਾਲ ਦਰਮਿਆਨ ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਹੋ ਗਈ ਹੈ। ਸੋਮਵਾਰ ਤੋਂ ਸ਼ੁਰੂ ਹੋਇਆ ਇਹ ਸੈਸ਼ਨ 18 ਦਿਨ ਦਾ ਹੋਵੇਗਾ। ਜਿਸ 'ਚ ਕਈ ਅਹਿਮ ਬਿੱਲ 'ਤੇ ਚਰਚਾ ਕੀਤੀ ਜਾਵੇਗੀ। ਦੱਸ ਦਈਏ ਕਿ ਸੰਸਦ ਦਾ ਸੈਸ਼ਨ ਅਜਿਹੇ ਸਮੇਂ 'ਚ ਆਯੋਜਿਤ ਹੋ ਰਿਹਾ ਹੈ, ਜਦੋਂ ਦੇਸ਼ 'ਚ ਕੋਰੋਨਾ ਵਾਇਰਸ ਦੇ ਕੇਸ ਦਿਨੋਂ-ਦਿਨ ਵੱਧ ਰਹੇ ਹਨ।
ਮਹਾਂਮਾਰੀ ਕਾਰਨ ਇਸ ਵਾਰ ਸੈਸ਼ਨ 'ਚ ਕਈ ਬਦਲਾਅ ਕੀਤੇ ਗਏ ਹਨ। ਅੱਜ ਪਹਿਲੇ ਦਿਨ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਇਕ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ। ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸਦਨ ਦੇ ਮੈਂਬਰ ਐੱਚ. ਵਸੰਤਕੁਮਾਰ, ਸ਼ਾਸਤਰੀ ਗਾਇਕ ਪੰਡਤ ਜਸਰਾਜ ਅਤੇ ਸਦਨ ਦੇ ਹੋਰ ਸਾਬਕਾ ਮੈਂਬਰਾਂ ਦੇ ਦਿਹਾਂਤ 'ਤੇ ਸੋਗ ਜ਼ਾਹਰ ਕਰਦੇ ਹੋਏ ਸ਼ਰਧਾਂਜਲੀ ਦਿੱਤੀ ਗਈ।
ਮਰਹੂਮ ਨੇਤਾਵਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਲੋਕ ਸਭਾ ਦੀ ਕਾਰਵਾਈ ਇਕ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਪੀਕਰ ਓਮ ਬਿਰਲਾ ਨੇ ਕਿਹਾ ਕਿ ਪ੍ਰਣਬ ਮੁਖਰਜੀ ਇਕ ਸਫ਼ਲ ਬੁਲਾਰੇ ਅਤੇ ਪ੍ਰਸ਼ਾਸਕ ਸਨ। ਉਨ੍ਹਾਂ ਦਾ ਗਿਆਨ ਅਤੇ ਅਨੁਭਵ ਵਿਲੱਖਣ ਸੀ।