Petrol-Diesel Price: ਤੇਲ ਕੰਪਨੀਆਂ ਵੱਲੋਂ ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਜਾਣੋ ਅੱਜ ਦੇ ਰੇਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 9ਵੇਂ ਦਿਨ ਵੀ ਕੋਈ ਬਦਲਾਅ ਨਹੀਂ ਕੀਤਾ ਗਿਆ।

Petrol-Diesel Price

 

ਨਵੀਂ ਦਿੱਲੀ: ਤੇਲ ਕੰਪਨੀਆਂ ਵੱਲੋਂ ਅੱਜ ਲਈ ਪੈਟਰੋਲ ਅਤੇ ਡੀਜ਼ਲ (Petrol and Diesel Price) ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਗਈਆਂ ਹਨ। ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 9ਵੇਂ ਦਿਨ ਵੀ ਕੋਈ ਬਦਲਾਅ ਨਹੀਂ ਕੀਤਾ ਗਿਆ। ਦਿੱਲੀ ਵਿਚ ਪੈਟਰੋਲ 101.19 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 88.62 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਇਹ ਵੀ ਪੜ੍ਹੋ: ਆਜ਼ਾਦੀ ਦੇ ਕਈ ਨਾਇਕਾਂ ਨੂੰ ਭੁਲਾਇਆ ਗਿਆ, ਪੁਰਾਣੀਆਂ ਗਲਤੀਆਂ ਸੁਧਾਰ ਰਿਹਾ ਦੇਸ਼- PM Modi

ਮੁੰਬਈ ਵਿਚ ਪੈਟਰੋਲ ਦੀ ਮੌਜੂਦਾ ਕੀਮਤ 107.26 ਰੁਪਏ ਪ੍ਰਤੀ ਲੀਟਰ ਹੈ ਜਦੋਂ ਕਿ ਡੀਜ਼ਲ 96.19 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਬੰਗਲੌਰ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 104.7 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 94.04 ਪੈਸੇ ਪ੍ਰਤੀ ਲੀਟਰ ਵਿਕ ਰਿਹਾ ਹੈ। ਦੂਜੇ ਪਾਸੇ, ਕੋਲਕਾਤਾ ’ਚ ਪੈਟਰੋਲ ਦੀ ਕੀਮਤ 101.62 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 91.71 ਰੁਪਏ ਪ੍ਰਤੀ ਲੀਟਰ ਹੈ। ਪਟਨਾ ਵਿਚ ਪੈਟਰੋਲ ਦੀ ਕੀਮਤ 103.79 ਰੁਪਏ ਅਤੇ ਡੀਜ਼ਲ ਦੀ ਕੀਮਤ 94.55 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: ਪੱਟੀ ’ਚ ਦਿਨ ਚੜ੍ਹਦਿਆਂ ਫਰਨੀਚਰ ਹਾਊਸ ਦੇ ਮਾਲਕ ਨੂੰ ਅਣਪਛਾਤੇ ਵਿਅਕਤੀ ਨੇ ਮਾਰੀਆਂ ਗੋਲ਼ੀਆਂ

ਇਸ ਦੇ ਨਾਲ ਹੀ ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿਚ ਪੈਟਰੋਲ ਦੀ ਕੀਮਤ 98.52 ਰੁਪਏ ਅਤੇ ਡੀਜ਼ਲ ਦੀ ਕੀਮਤ 89.21 ਰੁਪਏ ਪ੍ਰਤੀ ਲੀਟਰ ਹੈ। ਗੁਲਾਬੀ ਸ਼ਹਿਰ ਜੈਪੁਰ ਵਿਚ ਪੈਟਰੋਲ ਦੀ ਕੀਮਤ 108.13 ਪੈਸੇ ਹੈ ਜਦੋਂ ਕਿ ਡੀਜ਼ਲ 97.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਇਹ ਵੀ ਪੜ੍ਹੋ: LJP ਸੰਸਦ ਮੈਂਬਰ ਪ੍ਰਿੰਸ ਰਾਜ ਪਾਸਵਾਨ ਖਿਲਾਫ਼ ਜਬਰ ਜਨਾਹ ਮਾਮਲੇ ’ਚ FIR ਦਰਜ

ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਆਖਰੀ ਤਬਦੀਲੀ 5 ਸਤੰਬਰ ਨੂੰ ਵੇਖੀ ਗਈ ਸੀ। ਉਸ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 15 ਪੈਸੇ ਦੀ ਕਟੌਤੀ ਕੀਤੀ ਗਈ ਸੀ।