ਰਾਹੁਲ ਗਾਂਧੀ ਦਾ CM ਯੋਗੀ ’ਤੇ ਤੰਜ਼, ਕਿਹਾ- ਜੋ ਨਫ਼ਰਤ ਕਰੇ, ਉਹ ਯੋਗੀ ਕਾਹਦਾ!

ਏਜੰਸੀ

ਖ਼ਬਰਾਂ, ਰਾਸ਼ਟਰੀ

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਨਿਸ਼ਾਨੇ ’ਤੇ ਲਿਆ ਹੈ।

Rahul Gandhi attacks Yogi Adityanath

 

ਨਵੀਂ ਦਿੱਲੀ: ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਜਪਾ ਨੂੰ ਘੇਰਨ ਵਾਲੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ (Rahul Gandhi attacks Yogi Adityanath) ਨੇ ਇਸ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (UP CM Yogi Adityanath) ਨੂੰ ਨਿਸ਼ਾਨੇ ’ਤੇ ਲਿਆ ਹੈ। ਉਹਨਾਂ ਨੇ ਇਸ਼ਾਰਿਆਂ-ਇਸ਼ਾਰਿਆਂ ਵਿਚ ਸੀਐਮ ਯੋਗੀ ’ਤੇ ਤੰਜ਼ ਕੱਸਿਆ ਹੈ। ਉਹਨਾਂ ਨੇ ਟਵੀਟ ਕੀਤਾ, “ਜੋ ਨਫ਼ਰਤ ਕਰੇ, ਉਹ ਯੋਗੀ ਕਾਹਦਾ!”

ਹੋਰ ਪੜ੍ਹੋ: ਆਜ਼ਾਦੀ ਦੇ ਕਈ ਨਾਇਕਾਂ ਨੂੰ ਭੁਲਾਇਆ ਗਿਆ, ਪੁਰਾਣੀਆਂ ਗਲਤੀਆਂ ਸੁਧਾਰ ਰਿਹਾ ਦੇਸ਼- PM Modi

ਦਰਅਸਲ ਯੋਗੀ ਆਦਿੱਤਿਆਨਾਥ ਦੇ ਇਕ ਬਿਆਨ ਨੂੰ ਲੈ ਕੇ ਉਹਨਾਂ ਦੀ ਕਾਫੀ ਅਲੋਚਨਾ ਹੋ ਰਹੀ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਕ ਸੰਬੋਧਨ ਦੌਰਾਨ ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਸੀ ਕਿ ਸਾਲ 2017 ਤੋਂ ਪਹਿਲਾਂ ‘ਅੱਬਾ ਜਾਨ’ ਕਹਿਣ ਵਾਲੇ ਗ਼ਰੀਬਾਂ ਦਾ ਰਾਸ਼ਨ ਹਜ਼ਮ ਕਰ ਜਾਂਦੇ ਸੀ ਵਿਰੋਧੀ ਨੇਤਾਵਾਂ ਤੋਂ ਇਲਾਵਾ ਆਮ ਲੋਕ ਵੀ ਇਸ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ।

ਹੋਰ ਪੜ੍ਹੋ: IPL 2021 ਤੋਂ ਹਟੇ 15 ਖਿਡਾਰੀ, ਪ੍ਰੀਟੀ ਜ਼ਿੰਟਾ ਦੀ ਟੀਮ Kings XI Punjab ਨੂੰ ਵੱਡਾ ਝਟਕਾ

ਦਰਅਸਲ ਯੋਗੀ ਆਦਿਤਿਆਨਾਥ ਕੁਸ਼ੀਨਗਰ ਵਿਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸੀ। ਇਸ ਦੌਰਾਨ ਉਹ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾ ਰਹੇ ਸੀ। ਉਹਨਾਂ ਕਿਹਾ ਕਿ ਹੁਣ ਹਰ ਗ਼ਰੀਬ ਨੂੰ ਪਖ਼ਾਨੇ ਦਿਤੇ ਗਏ। ਉਹਨਾਂ ਲੋਕਾਂ ਨੂੰ ਪੁਛਿਆ ਕਿ ਕੀ ਤੁਹਾਨੂੰ ਹੁਣ ਰਾਸ਼ਨ ਮਿਲ ਰਿਹਾ ਹੈ? ਕੀ ਇਹ 2017 ਤੋਂ ਪਹਿਲਾਂ ਵੀ ਮਿਲਦਾ ਸੀ?

ਹੋਰ ਪੜ੍ਹੋ: QUAD ਸੰਮੇਲਨ ਵਿਚ ਹਿੱਸਾ ਲੈਣ ਲਈ ਅਮਰੀਕਾ ਜਾਣਗੇ ਪੀਐਮ ਮੋਦੀ, 24 ਸਤੰਬਰ ਨੂੰ ਹੋਵੇਗਾ ਆਯੋਜਨ

ਇਸ ਦਾ ਜਵਾਬ ਦਿੰਦਿਆਂ ਯੋਗੀ ਨੇ ਕਿਹਾ ਕਿ ਉਦੋਂ ‘ਅੱਬਾ ਜਾਨ’ ਕਹਿਣ ਵਾਲੇ ਰਾਸ਼ਨ ਹਜ਼ਮ ਕਰ ਜਾਂਦੇ ਸੀ। ਉਦੋਂ ਕੁਸ਼ੀਨਗਰ ਦਾ ਰਾਸ਼ਨ ਨੇਪਾਲ ਅਤੇ ਬੰਗਲਾਦੇਸ਼ ਪਹੁੰਚਦਾ ਸੀ। ਅੱਜ ਜੇ ਕੋਈ ਗ਼ਰੀਬਾਂ ਦਾ ਰਾਸ਼ਨ ਨਿਗਲੇਗਾ ਤਾਂ ਉਹ ਜੇਲ ਜਾਵੇਗਾ।