ਫੁੱਲਾਂ ਦੀ ਵਰਖਾ, ਮੋਦੀ-ਮੋਦੀ ਦੀ ਗੂੰਜ....ਭਾਜਪਾ ਦਫ਼ਤਰ 'ਚ ਪੀਐਮ ਮੋਦੀ ਦਾ ਹੋਇਆ ਸ਼ਾਨਦਾਰ ਸਵਾਗਤ

ਏਜੰਸੀ

ਖ਼ਬਰਾਂ, ਰਾਜਨੀਤੀ

ਭਾਰਤ ਵਿਚ ਆਯੋਜਿਤ ਜੀ-20 ਸੰਮੇਲਨ ਨੂੰ ਇੱਕ ਬਹੁਤ ਹੀ ਸਫ਼ਲ ਸਮਾਗਮ ਵਜੋਂ ਦੇਖਿਆ ਜਾ ਰਿਹਾ ਹੈ।

PM Modi

ਨਵੀਂ ਦਿੱਲੀ - ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਭਾਜਪਾ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਮੀਟਿੰਗ ਵਿਚ ਸ਼ਾਮਲ ਹੋਣ ਲਈ ਪਾਰਟੀ ਹੈੱਡਕੁਆਰਟਰ ਪਹੁੰਚੇ ਤਾਂ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਜੀ-20 ਦੀ ਸਫ਼ਲਤਾ ਤੋਂ ਬਾਅਦ ਇਹ ਪਹਿਲਾ ਮੌਕਾ ਸੀ ਜਦੋਂ ਪ੍ਰਧਾਨ ਮੰਤਰੀ ਮੋਦੀ ਪਾਰਟੀ ਦਫ਼ਤਰ ਪਹੁੰਚੇ ਸਨ। ਭਾਰਤ ਵਿਚ ਆਯੋਜਿਤ ਜੀ-20 ਸੰਮੇਲਨ ਨੂੰ ਇੱਕ ਬਹੁਤ ਹੀ ਸਫ਼ਲ ਸਮਾਗਮ ਵਜੋਂ ਦੇਖਿਆ ਜਾ ਰਿਹਾ ਹੈ।

ਵਿਸ਼ਵ ਨੇਤਾਵਾਂ ਨੇ ਵੀ ਜੀ-20 ਸੰਮੇਲਨ ਦੀ ਸਫ਼ਲਤਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਹੈ। ਭਾਜਪਾ ਸੂਤਰਾਂ ਅਨੁਸਾਰ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿਚ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਅਗਸਤ 'ਚ ਹੋਈ ਬੈਠਕ 'ਚ ਭਾਜਪਾ ਨੇ ਮੱਧ ਪ੍ਰਦੇਸ਼ ਦੀਆਂ 39 ਅਤੇ ਛੱਤੀਸਗੜ੍ਹ ਦੀਆਂ 21 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ।