Arvind Kejriwal : ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਆਪਣੀ ਪਤਨੀ ਨਾਲ ਹਨੂੰਮਾਨ ਮੰਦਿਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
Arvind Kejriwal : ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵੀ ਨਾਲ ਮੌਜੂਦ
Arvind Kejriwal arrived at hanuman temple
Arvind Kejriwal arrived at hanuman temple: ਤਿਹਾੜ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਹਨੂੰਮਾਨ ਮੰਦਰ ਪਹੁੰਚੇ। ਦਿੱਲੀ ਦੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, 'ਆਪ' ਨੇਤਾ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵੀ ਪਹੁੰਚੇ।
ਮੰਦਰ ਪਹੁੰਚ ਕੇ ਕੇਜਰੀਵਾਲ ਨੇ ਆਪਣੀ ਪਤਨੀ ਨਾਲ ਹਨੂੰਮਾਨ ਨੂੰ ਜਲ ਚੜ੍ਹਾਇਆ। ਪੁਜਾਰੀ ਨੇ ਉਨ੍ਹਾਂ ਨੂੰ ਗਦਾ ਦੇ ਕੇ ਸਨਮਾਨਿਤ ਕੀਤਾ। ਪੂਜਾ ਤੋਂ ਬਾਅਦ ਅਰਵਿੰਦ ਕੇਜਰੀਵਾਲ ਰਾਜਘਾਟ ਜਾਣਗੇ। ਉਹ ਮਹਾਤਮਾ ਗਾਂਧੀ ਦੀ ਸਮਾਧ 'ਤੇ ਪਹੁੰਚ ਕੇ ਸ਼ਰਧਾਂਜਲੀ ਭੇਟ ਕਰਨਗੇ।
ਸ਼ਰਾਬ ਨੀਤੀ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੇ ਵੀ ਇਸੇ ਹਨੂੰਮਾਨ ਮੰਦਰ 'ਚ ਬਜਰੰਗ ਬਲੀ ਦੀ ਪੂਜਾ ਕੀਤੀ ਸੀ। ਅੰਤਰਿਮ ਜ਼ਮਾਨਤ ਤੋਂ ਬਾਅਦ 2 ਜੂਨ ਨੂੰ ਆਤਮ ਸਮਰਪਣ ਕਰਨ ਤੋਂ ਪਹਿਲਾਂ ਵੀ ਕੇਜਰੀਵਾਲ ਨੇ ਇਸੇ ਮੰਦਰ 'ਚ ਬਜਰੰਗ ਬਲੀ ਦੇ ਦਰਸ਼ਨ ਕੀਤੇ ਸਨ।