Kishtwar Encounter: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਮੁੱਠਭੇੜ, ਫੌਜ ਦੇ 2 ਜਵਾਨ ਹੋਏ ਸ਼ਹੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Kishtwar Encounter: ਦੋ ਹੋਰ ਜ਼ਖ਼ਮੀ ਜਵਾਨਾਂ ਦਾ ਇਲਾਜ ਚੱਲ ਰਿਹਾ ਹੈ।

Kishtwar Encounter News in punjabi

Kishtwar Encounter  News in punjabi : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਚਤਾਰੂ 'ਚ ਸ਼ੁੱਕਰਵਾਰ ਨੂੰ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਦੀ ਪਛਾਣ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਸਿਪਾਹੀ ਅਰਵਿੰਦ ਸਿੰਘ ਵਜੋਂ ਹੋਈ ਹੈ। ਦੋ ਹੋਰ ਜ਼ਖ਼ਮੀ ਜਵਾਨਾਂ ਦਾ ਇਲਾਜ ਚੱਲ ਰਿਹਾ ਹੈ।

ਸੁਰੱਖਿਆ ਬਲਾਂ ਨੇ ਪਿੰਗਨਾਲ ਦੁੱਗੜਾ ਦੇ ਜੰਗਲਾਂ 'ਚ ਲੁਕੇ 3-4 ਅਤਿਵਾਦੀਆਂ ਨੂੰ ਘੇਰ ਲਿਆ ਹੈ। ਮੁਕਾਬਲਾ ਅਜੇ ਵੀ ਜਾਰੀ ਹੈ। ਸੁਰੱਖਿਆ ਬਲਾਂ ਨੇ ਚਤਰੂ ਪੱਟੀ ਦੇ ਨਈਦਘਾਮ ਇਲਾਕੇ 'ਚ ਜੈਸ਼-ਏ-ਮੁਹੰਮਦ ਦੇ ਤਿੰਨ ਅਤਿਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਸੀ। ਜਿਸ ਤੋਂ ਬਾਅਦ ਇਹ ਮੁਕਾਬਲਾ ਸ਼ੁਰੂ ਹੋ ਗਿਆ।