ਮੋਦੀ ਦੇ ਤੀਜੇ ਕਾਰਜਕਾਲ ਤੋਂ ਬਾਅਦ ਜੰਮੂ-ਕਸ਼ਮੀਰ ’ਚ ਅਤਿਵਾਦ ਵਧਿਆ : ਕਾਂਗਰਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ-ਪ੍ਰਧਾਨ ਮੰਤਰੀ 2019 ਤੋਂ ਸ਼ਹੀਦ ਫ਼ੌਜੀਆਂ ਨੂੰ ਸ਼ਰਧਾਂਜਲੀ ਨਹੀਂ ਦੇ ਰਹੇ

Terrorism increased in Jammu and Kashmir after Modi's third term: Congress

ਸ੍ਰੀਨਗਰ: ਕਾਂਗਰਸ ਨੇ ਸਨਿਚਰਵਾਰ ਨੂੰ ਕੇਂਦਰ ਸਰਕਾਰ ’ਤੇ ਜੰਮੂ-ਕਸ਼ਮੀਰ ’ਚ ਅਤਿਵਾਦੀ ਹਮਲਿਆਂ ਨੂੰ ਰੋਕਣ ’ਚ ਅਸਫਲ ਰਹਿਣ ਦਾ ਦੋਸ਼ ਲਾਇਆ ਅਤੇ ਦਾਅਵਾ ਕੀਤਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਅਤਿਵਾਦ ਕਈ ਸਾਲ ਪਹਿਲਾਂ ਖ਼ਤਮ ਹੋਣ ਦੀ ਬਜਾਏ ਮਜ਼ਬੂਤ ਹੋ ਕੇ ਵਾਪਸ ਆਇਆ ਹੈ।ਕਾਂਗਰਸ ਬੁਲਾਰਾ ਸੁਪ੍ਰਿਆ ਸ਼੍ਰੀਨੇਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤੀਜਾ ਕਾਰਜਕਾਲ ਸ਼ੁਰੂ ਹੋਣ ਤੋਂ ਬਾਅਦ 98 ਦਿਨਾਂ ਦੌਰਾਨ ਜੰਮੂ-ਕਸ਼ਮੀਰ ’ਚ 25 ਅਤਿਵਾਦੀ ਹਮਲੇ ਹੋਏ ਹਨ।

ਉਨ੍ਹਾਂ ਕਿਹਾ, ‘‘ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਸਨ ਕਿ ਅਗੱਸਤ 2019 ਤੋਂ ਬਾਅਦ ਜੰਮੂ-ਕਸ਼ਮੀਰ ’ਚ ਸ਼ਾਂਤੀ ਵਾਪਸ ਆਵੇਗੀ। ਮੈਂ 2014 ਜਾਂ 2019 ਤੋਂ ਬਾਅਦ ਦੇ ਸਮੇਂ ਬਾਰੇ ਗੱਲ ਨਹੀਂ ਕਰਾਂਗੀ, ਪਰ ਮੋਦੀ ਨੂੰ ਮੇਰੇ ਸਹੁੰ ਚੁੱਕਣ ਦੇ 98 ਦਿਨ ਹੋ ਗਏ ਹਨ। ਜੰਮੂ-ਕਸ਼ਮੀਰ ’ਚ ਪਿਛਲੇ 98 ਦਿਨਾਂ ’ਚ 25 ਅਤਿਵਾਦੀ ਹਮਲੇ ਹੋਏ ਹਨ, ਜਿਨ੍ਹਾਂ ’ਚ 21 ਸੁਰੱਖਿਆ ਕਰਮਚਾਰੀ ਮਾਰੇ ਗਏ ਅਤੇ 28 ਹੋਰ ਜ਼ਖਮੀ ਹੋ ਗਏ।’’

ਸ਼੍ਰੀਨੇਤ ਨੇ ਕਿਹਾ ਕਿ ਇਨ੍ਹਾਂ ਅਤਿਵਾਦੀ ਹਮਲਿਆਂ ’ਚ ਕੇਂਦਰ ਸ਼ਾਸਿਤ ਪ੍ਰਦੇਸ਼ ਦੇ 15 ਨਾਗਰਿਕ ਵੀ ਮਾਰੇ ਗਏ ਅਤੇ 47 ਜ਼ਖਮੀ ਹੋ ਗਏ। ਉਨ੍ਹਾਂ ਕਿਹਾ, ‘‘ਇਸ ਦਾ ਜਵਾਬ ਕੌਣ ਦੇਵੇਗਾ? ਜੰਮੂ ਸ਼ਾਂਤੀਪੂਰਨ ਸੀ, ਉੱਥੇ ਅਤਿਵਾਦ ਖਤਮ ਹੋ ਗਿਆ ਸੀ, ਪਰ ਹੁਣ ਅਸੀਂ ਫਿਰ ਤੋਂ ਡੋਡਾ, ਰਿਆਸੀ ਅਤੇ ਜੰਮੂ ਦੇ ਹੋਰ ਇਲਾਕਿਆਂ ’ਚ ਅਤਿਵਾਦੀ ਹਮਲੇ ਵੇਖ ਰਹੇ ਹਾਂ।’’ ਕਾਂਗਰਸ ਦੇ ਬੁਲਾਰੇ ਨੇ ਸ਼ੁਕਰਵਾਰ ਨੂੰ ਜੰਮੂ ਦੇ ਕਿਸ਼ਤਵਾੜ ਜ਼ਿਲ੍ਹੇ ’ਚ ਅਤਿਵਾਦੀਆਂ ਨਾਲ ਮੁਕਾਬਲੇ ’ਚ ਸ਼ਹੀਦ ਹੋਏ ਦੋ ਜਵਾਨਾਂ ਨੂੰ