ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨਹੀਂ ਜਾਵੇਗਾ ਜੱਥਾ
ਭਾਰਤ ਸਰਕਾਰ ਨੇ ਲਿਆ ਫ਼ੈਸਲਾ, ਚਿੱਠੀ ਵਿਚ ਸੁਰੱਖਿਆ ਅਤੇ ਹੋਰ ਕਾਰਨਾਂ ਦਾ ਹਵਾਲਾ ਦਿਤਾ ਗਿਆ
Nankana Sahib
ਨਵੀਂ ਦਿੱਲੀ : ਗ੍ਰਹਿ ਮੰਤਰਾਲੇ ਨੇ ਛੇ ਉੱਤਰੀ ਸੂਬਿਆਂ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਨੂੰ ਇਕ ਹੁਕਮ ਜਾਰੀ ਕਰ ਕੇ ਅਪੀਲ ਕੀਤੀ ਹੈ ਕਿ ਉਹ ਇਸ ਸਾਲ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਇਸ ਸਾਲ ਸਿੱਖ ਜਥਿਆਂ ਨੂੰ ਭੇਜਣਾ ਮੁਮਕਿਨ ਨਹੀਂ ਹੋਵੇਗਾ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਉਤੇ ਨਵੰਬਰ 2025 ਨੂੰ ਇਹ ਦੌਰਾ ਤੈਅ ਸੀ। ਪਰ ਸਰਕਾਰ ਅਨੁਸਾਰ ਸੁਰੱਖਿਆ ਕਾਰਨਾਂ ਕਰਕੇ ਇਸ ਸਾਲ ਜਥੇ ਪਾਕਿਸਤਾਨ ਨਹੀਂ ਜਾਣਗੇ। ਸਰਕਾਰ ਨੇ ਸੂਬਿਆਂ ਨੂੰ ਸਲਾਹ ਦਿਤੀ ਹੈ ਕਿ ਉਹ ਜਥਿਆਂ ਲਈ ਕੋਈ ਅਰਜ਼ੀ ਪ੍ਰਾਪਤ ਨਾ ਕੀਤੀ ਜਾਵੇ।