ਬੰਗਲਾਦੇਸ਼ 'ਚ ਬਲਾਤਕਾਰ ਦੇ ਦੋਸ਼ੀਆਂ ਨੂੰ ਮਿਲੇਗੀ ਸਜ਼ਾ-ਏ-ਮੌਤ, ਕੈਬਨਿਟ ਵੱਲੋਂ ਮਨਜੂਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਬਲਾਤਕਾਰ ਕਰਨ ਵਾਲੇ ਨੂੰ ਫਾਂਸੀ ਦੀ ਸਜਾ ਦੇਣ ਲਈ ਪਿੱਛਲੇ ਲੰਬੇ ਸਮੇਂ ਤੋਂ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। 

Bangladesh

ਢਾਕਾ: ਬੰਗਲਾਦੇਸ਼ 'ਚ ਆਏ ਦਿਨ ਯੌਨ ਸੋਸ਼ਣ ਦੀਆਂ ਕਈ ਘਟਨਾਵਾਂ ਰੋਜਾਨਾ ਵੇਖਣ ਨੂੰ ਮਿਲਦੀਆਂ ਹਨ। ਜਿਸ ਦੇ ਚਲਦੇ ਬੰਗਲਾਦੇਸ਼ ਨੇ ਬਲਾਤਕਾਰ ਦੇ ਦੋਸ਼ੀਆਂ ਲਈ ਮੌਤ ਦੀ ਸਜ਼ਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬੰਗਲਾਦੇਸ਼ ਦੀ ਮੰਤਰੀ ਮੰਡਲ ਨੇ ਬੀਤੇ ਦਿਨ ਇਹ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਬੰਗਲਾਦੇਸ਼ ਵਿੱਚ ਬਲਾਤਕਾਰ ਦੀ ਸਭ ਤੋਂ ਵੱਧ ਸਜ਼ਾ ਉਮਰ ਕੈਦ ਦੀ ਸੀ। ਬਲਾਤਕਾਰ ਕਰਨ ਵਾਲੇ ਨੂੰ ਫਾਂਸੀ ਦੀ ਸਜਾ ਦੇਣ ਲਈ ਪਿੱਛਲੇ ਲੰਬੇ ਸਮੇਂ ਤੋਂ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। 

ਐਨ ਓ ਸਲਿਸ਼ ਨਾਮ ਦੀ ਇੱਕ ਸੰਸਥਾ ਦਾ ਕਹਿਣਾ ਹੈ ਕਿ ਜਨਵਰੀ ਤੋਂ ਅਗਸਤ ਦੇ ਵਿਚਾਲੇ ਬਲਾਤਕਾਰ ਦੇ 889 ਮਾਮਲੇ ਸਾਹਮਣੇ ਆਏ ਹਨ ਅਤੇ ਇਨ੍ਹਾਂ ਵਿੱਚ ਸਮੂਹਿਕ ਬਲਾਤਕਾਰ ਦੇ ਕਈ ਮਾਮਲੇ ਸ਼ਾਮਿਲ ਹਨ। ਸਾਸ਼ਾ ਦਾ ਕਹਿਣਾ ਹੈ ਕਿ ਲੱਗਭਗ 41 ਪੀੜਤਾਂ ਦੀ ਮੌਤ ਹੋ ਗਈ ਹੈ।