ਸਾਬਕਾ PM ਡਾ. ਮਨਮੋਹਨ ਸਿੰਘ ਦਾ ਹਾਲ ਜਾਣਨ AIIMS ਪਹੁੰਚੇ ਸਿਹਤ ਮੰਤਰੀ, PM Modi ਨੇ ਕੀਤਾ ਟਵੀਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਬੁੱਧਵਾਰ ਨੂੰ ਦਿੱਲੀ ਦੇ ਏਮਜ਼ ਵਿਚ ਦਾਖਲ ਕਰਵਾਇਆ ਗਿਆ।

Health Minister Visits AIIMS To Enquire About Health Of Manmohan Singh

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਬੁੱਧਵਾਰ ਨੂੰ ਦਿੱਲੀ ਦੇ ਏਮਜ਼ ਵਿਚ ਦਾਖਲ ਕਰਵਾਇਆ ਗਿਆ। ਉਹਨਾਂ ਦਾ ਹਾਲ ਜਾਣਨ ਲਈ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਏਮਜ਼ ਪਹੁੰਚੇ। ਇਸ ਤੋਂ ਬਾਅਦ ਉਹਨਾਂ ਨੇ ਟਵੀਟ ਜ਼ਰੀਏ ਉਹਨਾਂ ਦੀ ਸਿਹਤ ਸਬੰਧੀ ਜਾਣਕਾਰੀ ਦਿੱਤੀ।

ਹੋਰ ਪੜ੍ਹੋ: ਕਾਂਗਰਸ ਹਾਈਕਮਾਨ ਨਾਲ ਮੀਟਿੰਗ ਤੋਂ ਪਹਿਲਾਂ ਸਿੱਧੂ ਦਾ ਬਿਆਨ, ‘ਸਮਝੌਤੇ ਕਰਕੇ ਅੱਗੇ ਨਹੀਂ ਵੱਧ ਸਕਦਾ’

ਉਹਨਾਂ  ਲਿਖਿਆ, ‘ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨਾਲ ਏਮਜ਼ ਵਿਚ ਮੁਲਾਕਾਤ ਕੀਤੀ ਅਤੇ ਉਹਨਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਮੈਂ ਉਹਨਾਂ ਦੀ ਜਲਦੀ ਸਿਹਤਯਾਬੀ ਲਈ  ਦੁਆ ਕਰਦਾ ਹਾਂ’। ਸਾਬਕਾ ਪ੍ਰਧਾਨ ਮੰਤਰੀ ਦੀ ਸਿਹਤਯਾਬੀ ਅਤੇ ਤੰਦਰੁਸਤੀ ਲਈ ਕਈ ਆਗੂਆਂ ਵਲੋਂ ਟਵੀਟ ਕੀਤੇ ਗਏ।

ਹੋਰ ਪੜ੍ਹੋ: ਬੇਅਦਬੀ ਤੇ ਗੋਲੀਕਾਂਡ : ਜਾਂਚ ਕਮਿਸ਼ਨਾਂ ਤੇ SITs ਦੇ ਬਾਵਜੂਦ ਪੀੜਤ ਪਰਿਵਾਰਾਂ ਨੂੰ ਨਾ ਮਿਲਿਆ ਇਨਸਾਫ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਦਿਆਂ ਉਹਨਾਂ ਦੀ ਸਿਹਤਯਾਬੀ ਦੀ ਦੁਆ ਕੀਤੀ ਹੈ। ਉਹਨਾਂ ਲਿਖਿਆ, ‘ਡਾ. ਮਨਮੋਹਨ ਸਿੰਘ ਜੀ ਦੀ ਚੰਗੀ ਸਿਹਤ ਅਤੇ ਜਲਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ’। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਲਿਖਿਆ, ‘ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੋ ਕਿ ਏਮਜ਼ ਵਿਚ ਭਰਤੀ ਹਨ, ਉਹਨਾਂ ਦੀ ਜਲਦ ਸਿਹਤਯਾਬੀ ਅਤੇ ਤੰਦਰੁਸਤੀ ਲਈ ਦੁਆ ਕਰਦੇ ਹਾਂ’।

ਹੋਰ ਪੜ੍ਹੋ: ਪੰਜਾਬ ਪੁਲਿਸ ’ਚ ਵੱਡਾ ਫੇਰਬਦਲ, 14 ਜ਼ਿਲ੍ਹਿਆਂ ਦੇ ਐਸਐਸਪੀ ਤੇ 36 ਹੋਰ ਸੀਨੀਅਰ ਪੁਲਿਸ ਅਫ਼ਸਰ ਬਦਲੇ

ਪੰਜਾਬ ਦੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੇ ਜਲਦ ਠੀਕ ਹੋਣ ਲਈ ਅਰਦਾਸ ਕਰਦਾ ਹਾਂ। ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਉਹਨਾਂ ਦੀ ਹਾਲਤ ਸਥਿਰ ਹੈ ਅਤੇ ਉਹਨਾਂ ਨੂੰ ਜ਼ਰੂਰੀ ਤਰਲ ਪਦਾਰਥ ਦਿੱਤੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਦਾ ਕਹਿਣ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ  ਦੋ ਦਿਨ ਪਹਿਲਾਂ ਬੁਖਾਰ ਹੋਇਆ ਸੀ ਅਤੇ ਡਾਕਟਰਾਂ ਦੀ ਸਲਾਹ ‘ਤੇ ਉਹਨਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਹੈ।