Delhi News: ਦੀਵਾਲੀ 'ਤੇ ਦਿੱਲੀ ਵਾਸੀ ਨਹੀਂ ਚਲਾ ਸਕਣਗੇ ਪਟਾਕੇ, 1 ਜਨਵਰੀ ਤੱਕ ਪਟਾਕਿਆਂ ਦੇ ਉਤਪਾਦਨ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
Delhi News: ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ
Ban on production, sale and use of firecrackers till January 1 in Delhi News: ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਰਾਜਧਾਨੀ 'ਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਸੋਮਵਾਰ ਨੂੰ 1 ਜਨਵਰੀ, 2025 ਤੱਕ NCT ਖੇਤਰ 'ਚ ਹਰ ਤਰ੍ਹਾਂ ਦੇ ਪਟਾਕਿਆਂ 'ਤੇ ਪੂਰਨ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਸ ਘੋਸ਼ਣਾ ਵਿੱਚ ਔਨਲਾਈਨ ਮਾਰਕੀਟਿੰਗ ਪਲੇਟਫਾਰਮਾਂ ਰਾਹੀਂ ਡਿਲੀਵਰੀ ਅਤੇ ਹਰ ਤਰ੍ਹਾਂ ਦੇ ਪਟਾਕਿਆਂ ਨੂੰ ਫੂਕਣਾ ਵੀ ਸ਼ਾਮਲ ਹੈ।
ਇਸ ਤੋਂ ਪਹਿਲਾਂ ਦਿੱਲੀ ਨਗਰ ਨਿਗਮ ਨੇ ਨਿਯਮਾਂ ਦੀ ਉਲੰਘਣਾ ਕਰਨ 'ਤੇ 84 ਫੈਕਟਰੀਆਂ ਨੂੰ ਸੀਲ ਕਰ ਦਿੱਤਾ ਸੀ ਅਤੇ ਸ਼ਹਿਰ ਭਰ ਦੀਆਂ 7 ਉਦਯੋਗਿਕ ਇਕਾਈਆਂ ਦੀ ਬਿਜਲੀ ਸਪਲਾਈ ਕੱਟ ਦਿੱਤੀ ਸੀ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਸੀ ਕਿ ਹਵਾ (ਪ੍ਰਦੂਸ਼ਣ ਦੀ ਰੋਕਥਾਮ ਅਤੇ ਕੰਟਰੋਲ) ਐਕਟ, 1981 ਦੀਆਂ ਸਬੰਧਤ ਧਾਰਾਵਾਂ ਤਹਿਤ ਲਗਾਈ ਗਈ ਪਾਬੰਦੀ ਹਰੇ ਪਟਾਕਿਆਂ ਸਮੇਤ ਸਾਰੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ 'ਤੇ ਲਾਗੂ ਹੋਵੇਗੀ।
ਜ਼ਿਕਰਯੋਗ ਹੈ ਕਿ ਹਰ ਸਾਲ ਦੀਵਾਲੀ ਦੇ ਆਸ-ਪਾਸ ਦਿੱਲੀ 'ਚ ਪ੍ਰਦੂਸ਼ਣ ਵਧ ਜਾਂਦਾ ਹੈ ਅਤੇ ਲੋਕਾਂ ਲਈ ਸਾਹ ਲੈਣਾ ਮੁਸ਼ਕਿਲ ਹੋ ਜਾਂਦਾ ਹੈ। ਅਜਿਹੇ 'ਚ ਪਟਾਕਿਆਂ 'ਤੇ ਪਾਬੰਦੀ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਣ 'ਤੇ ਰੋਕ ਲੱਗੇਗੀ ਅਤੇ ਲੋਕਾਂ ਨੂੰ ਸਾਹ ਲੈਣ 'ਚ ਵੀ ਕਮੀ ਆਵੇਗੀ।
ਹਾਲਾਂਕਿ ਪਟਾਕਿਆਂ 'ਤੇ ਪਾਬੰਦੀ ਲਗਾਉਣਾ ਸਰਕਾਰ ਲਈ ਵੱਡੀ ਚੁਣੌਤੀ ਹੋਵੇਗੀ। ਕਿਉਂਕਿ ਪਾਬੰਦੀ ਦੇ ਬਾਵਜੂਦ ਕੁਝ ਲੋਕ ਪਟਾਕੇ ਚਲਾਉਣ ਤੋਂ ਗੁਰੇਜ਼ ਨਹੀਂ ਕਰਦੇ ਅਤੇ ਪਟਾਕੇ ਬਲੈਕ ਵਿੱਚ ਅੰਨ੍ਹੇਵਾਹ ਵੇਚੇ ਜਾਂਦੇ ਹਨ। ਦੀਵਾਲੀ 'ਤੇ ਪ੍ਰਦੂਸ਼ਣ ਇਸ ਹੱਦ ਤੱਕ ਵੱਧ ਜਾਂਦਾ ਹੈ ਕਿ ਸਾਹ ਲੈਣ 'ਚ ਤਕਲੀਫ ਤੋਂ ਇਲਾਵਾ ਅੱਖਾਂ 'ਚ ਵੀ ਤਕਲੀਫ ਹੋ ਜਾਂਦੀ ਹੈ।