Chirag Paswan Security: ਕੇਂਦਰੀ ਮੰਤਰੀ ਚਿਰਾਗ ਪਾਸਵਾਨ ਦੀ ਵਧੀ ਸੁਰੱਖਿਆ, ਗ੍ਰਹਿ ਮੰਤਰਾਲੇ ਨੇ ਦਿੱਤੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Chirag Paswan Security: ਚਿਰਾਗ ਪਾਸਵਾਨ ਦੀ ਸੁਰੱਖਿਆ ਲਈ ਜ਼ੈੱਡ ਸ਼੍ਰੇਣੀ ਤਹਿਤ ਕੁੱਲ 33 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ

Chirag Paswan Security

Chirag Paswan Security: ਗ੍ਰਹਿ ਮੰਤਰਾਲੇ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਚਿਰਾਗ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਪਹਿਲਾਂ ਉਨ੍ਹਾਂ ਨੂੰ ਐਸਐਸਬੀ ਕਮਾਂਡੋਜ਼ ਦੁਆਰਾ ਸੁਰੱਖਿਆ ਦਿੱਤੀ ਜਾਂਦੀ ਸੀ, ਹੁਣ ਸੀਆਰਪੀਐਫ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰੇਗੀ।

ਭਾਰਤ ਸਰਕਾਰ ਦੇਸ਼ ਦੇ ਕੁਝ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਦੀ ਹੈ। ਮੁੱਖ ਤੌਰ 'ਤੇ X, Y, Y Plus, Z, Z Plus ਸੁਰੱਖਿਆ ਗ੍ਰਹਿ ਮੰਤਰਾਲੇ ਦੁਆਰਾ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਐਸਪੀਜੀ ਸੁਰੱਖਿਆ ਹੈ, ਜੋ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਹੀ ਮਿਲਦੀ ਹੈ। ਐਸਪੀਜੀ ਇੱਕ ਵੱਖਰੀ ਫੋਰਸ ਦੀ ਤਰ੍ਹਾਂ ਹੈ, ਜੋ ਸਿਰਫ਼ ਪ੍ਰਧਾਨ ਮੰਤਰੀ ਨੂੰ ਕਵਰ ਕਰਦੀ ਹੈ।

ਚਿਰਾਗ ਪਾਸਵਾਨ ਦੀ ਸੁਰੱਖਿਆ ਲਈ ਜ਼ੈੱਡ ਸ਼੍ਰੇਣੀ ਤਹਿਤ ਕੁੱਲ 33 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ। ਇਸ ਦੇ ਨਾਲ 10 ਹਥਿਆਰਬੰਦ ਸਟੈਟਿਕ ਗਾਰਡ ਵੀ.ਆਈ.ਪੀ ਦੇ ਘਰ ਮੌਜੂਦ ਰਹਿਣਗੇ।