ਰਾਫੇਲ, ਰਾਹੁਲ ਗਾਂਧੀ ਅਤੇ ਸਬਰੀਮਾਲਾ ਮਾਮਲਿਆਂ 'ਤੇ ਸੁਪਰੀਮ ਕੋਰਟ ਅੱਜ ਸੁਣਾਵੇਗੀ ਫੈਸਲਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੁਪਰੀਮ ਕੋਰਟ ਵਿਚ ਅੱਜ ਦਾ ਦਿਨ ਕਾਫ਼ੀ ਮਹੱਤਵਪੂਰਨ ਰਹਿਣ ਵਾਲਾ ਹੈ।

Supreme Court

ਨਵੀਂ ਦਿੱਲੀ: ਸੁਪਰੀਮ ਕੋਰਟ ਵਿਚ ਅੱਜ ਦਾ ਦਿਨ ਕਾਫ਼ੀ ਮਹੱਤਵਪੂਰਨ ਰਹਿਣ ਵਾਲਾ ਹੈ। ਸੁਪਰੀਮ ਕੋਰਟ ਅੱਜ ਸਬਰੀਮਾਲਾ ਅਤੇ ਰਾਫੇਲ ਮੁੱਦੇ ‘ਤੇ ਦਰਜ ਰਿਵਿਊ ਪਟੀਸ਼ਨ ‘ਤੇ ਫੈਸਲਾ ਸੁਣਾਵੇਗੀ। ਅਯੁੱਧਿਆ ਮਾਮਲੇ ਵਿਚ ਇਤਿਹਾਸਕ ਫੈਸਲੇ ਤੋਂ ਬਾਅਦ ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਹੀ ਇਹਨਾਂ ਦੋਵੇਂ ਮਾਮਲਿਆਂ ‘ਤੇ ਫੈਸਲਾ ਸੁਣਾਵੇਗੀ।

ਇਸ ਦੇ ਨਾਲ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਦਰਜ ਅਪਰਾਧਿਕ ਅਪਮਾਨ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾ ਸਕਦੀ ਹੈ। ਸਬਰੀਮਾਲਾ ਵਿਚ 16 ਨਵੰਬਰ ਨੂੰ ਭਗਵਾਨ ਅਯਿਅੱਪਾ (Lord Ayyappa Mandir) ਮੰਦਰ ਦੀ 2 ਮਹੀਨੇ ਚੱਲਣ ਵਾਲੀ ਤੀਰਥ ਯਾਤਰਾ ਵਿਚ ਔਰਤਾਂ ਦੇ ਦਾਖਲ ਹੋਣ ਦੀ ਇਜਾਜ਼ਤ ਨੂੰ ਚੁਣੌਤੀ ਦੇਣ ਵਾਲੀ ਰਿਵਿਊ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਵੇਗੀ।

ਦਰਅਸਲ ਕੇਰਲ ਦੇ ਸਬਰੀਮਾਲਾ ਮੰਦਰ ਵਿਚ ਔਰਤਾਂ ਨੂੰ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ ਪਰ ਹਾਲ ਹੀ ਦੇ ਕੁਝ ਸਾਲਾਂ ਵਿਚ ਕੁਝ ਮਹਿਲਾ ਸੰਗਠਨਾਂ ਵੱਲੋਂ ਸੁਪਰੀਮ ਕੋਰਟ ਵਿਚ ਇਸ ਮੁੱਦੇ ਨੂੰ ਚੁੱਕਿਆ ਗਿਆ ਸੀ। ਸੁਪਰੀਮ ਕੋਰਟ ਨੇ ਔਰਤਾਂ ਦੇ ਪੱਖ ਵਿਚ ਫੈਸਲਾ ਸੁਣਾਇਆ ਸੀ ਅਤੇ ਉਹਨਾਂ ਨੂੰ ਮੰਦਰ ਵਿਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਸੀ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 28 ਸਤੰਬਰ 2018 ਨੂੰ ਔਰਤਾਂ ਨੂੰ ਮੰਦਰ ਵਿਚ ਦਾਖਲ ਹੋਣ ਦੀ ਇਜਾਜ਼ਤ ਦੇਣ ਵਾਲਾ ਫੈਸਲਾ ਸੁਣਾਇਆ ਸੀ। ਕੋਰਟ ਨੇ ਕਿਹਾ ਸੀ ਕਿ ਲਿੰਗ ਦੇ ਅਧਾਰ ‘ਤੇ ਮੰਦਰ ਵਿਚ ਔਰਤਾਂ ਨੂੰ ਦਾਖਣ ਹੋਣ ਤੋਂ ਰੋਕਣਾ ਇਕ ਭੇਦਭਾਵ ਹੈ, ਜਿਸ ਨਾਲ ਉਹਨਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ।ਸੁਪਰੀਮ ਕੋਰਟ ਰਾਫੇਲ ਡੀਲ ‘ਤੇ ਸਰਕਾਰ ਨੂੰ ਕਲੀਨ ਚਿੱਟ ਦੇਣ ਦੇ ਫੈਸਲੇ ‘ਤੇ ਦੁਬਾਰਾ ਵਿਚਾਰ ਦੀ ਮੰਗ ਕਰ ਰਹੀਆਂ ਪਟੀਸ਼ਨਾਂ ‘ਤੇ ਵੀ ਵੀਰਵਾਰ ਨੂੰ ਫੈਸਲਾ ਸੁਣਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।