ਕਿਸਾਨੀ ਅੰਦੋਲਨ ਦੌਰਾਨ ਇਕ ਹੋਰ ਕਿਸਾਨ ਦੀ ਹੋਈ ਮੌਤ
ਰਿਸ਼ਤੇਦਾਰਾਂ ਨੇ ਲਾਸ਼ ਦਾ ਨਹੀਂ ਕਰਵਾਇਆ ਪੋਸਟਮਾਰਟ
Farmer Death
ਸੋਨੀਪਤ: ਸੋਨੀਪਤ ਦੇ ਕੁੰਡਲੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਸ਼ਾਮਲ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ 75 ਸਾਲਾ ਕਿਸਾਨ ਮੇਵਾ ਸਿੰਘ ਪੂਨੀਆ ਵਜੋਂ ਹੋਈ ਹੈ। ਉਹ ਕੈਥਲ ਦੇ ਭਾਗਲ ਪਿੰਡ ਦਾ ਰਹਿਣ ਵਾਲਾ ਸੀ।
ਰਿਸ਼ਤੇਦਾਰ ਲਾਸ਼ ਲੈ ਕੇ ਕੈਥਲ ਸਥਿਤ ਪਿੰਡ ਭਾਗਲ ਲਈ ਰਵਾਨਾ ਹੋ ਗਏ ਹਨ। ਜਿੱਥੇ ਉਸਦਾ ਸਸਕਾਰ ਕੀਤਾ ਜਾਵੇਗਾ। ਰਿਸ਼ਤੇਦਾਰਾਂ ਨੇ ਉਸ ਦੀ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਇਆ। ਉਸ ਦੀ ਮੌਤ ਬਾਰੇ ਕੁੰਡਲੀ ਥਾਣੇ ਨੂੰ ਵੀ ਸੂਚਿਤ ਨਹੀਂ ਕੀਤਾ ਗਿਆ।