ਦਿੱਲੀ ਦੇ ਲਾਲ ਬਾਗ ਨੇੜੇ ਝੁੱਗੀ 'ਚ ਫਟਿਆ ਸਿਲੰਡਰ, 5 ਲੋਕ ਹੋਏ ਜ਼ਖਮੀ
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਤੇ ਪਾਇਆ ਕਾਬੂ
cylinder blast
ਨਵੀਂ ਦਿੱਲੀ : ਦਿੱਲੀ ਦੇ ਆਜ਼ਾਦਪੁਰ ਵਿੱਚ ਲਾਲ ਬਾਗ ਦੇ ਕੋਲ ਇੱਕ ਝੁੱਗੀ ਵਿੱਚ ਇੱਕ ਐਲਪੀਜੀ ਸਿਲੰਡਰ ਫਟਣ ਨਾਲ ਪੰਜ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਅੱਜ ਸਵੇਰੇ 100 ਨੰਬਰ ’ਤੇ ਐਲਪੀਜੀ ਸਿਲੰਡਰ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਕੁਝ ਵਿਅਕਤੀ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਦੂਜੇ ਪਾਸੇ ਝੁਲਸਣ ਕਾਰਨ ਜ਼ਖ਼ਮੀ ਹੋਏ ਪੰਜ ਵਿਅਕਤੀਆਂ ਨੂੰ ਉੱਥੋਂ ਕੱਢ ਕੇ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਅੱਗ ਬੁਝਾਉਣ ਦਾ ਕੰਮ ਜਾਰੀ ਹੈ।