ਰਣਦੀਪ ਨਾਭਾ ਨੇ ਕੇਂਦਰ 'ਤੇ ਸਾਧਿਆ ਨਿਸ਼ਾਨਾ, 'ਪੰਜਾਬ ਨਾਲ ਕੀਤਾ ਜਾ ਰਿਹਾ ਹੈ ਮਤਰੇਆ ਸਲੂਕ'
ਡੀਏਪੀ ਖਾਦ ਦੀ ਲਾਪਰਵਾਹੀ ਨੂੰ ਲੈ ਕੇ ਦਿੱਤੇ ਵੱਡੇ ਆਦੇਸ਼
ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਡੀਏਪੀ ਖਾਦ ਸੰਕਟ ਨੂੰ ਲੈ ਕੇ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।
ਡੀਏਪੀ ਖਾਦ ਦੀ ਘਾਟ ਪੰਜਾਬ ਵਿੱਚ ਹੀ ਨਹੀਂ ਸਗੋਂ ਹੋਰ ਰਾਜਾਂ ਵਿੱਚ ਵੀ ਹੈ। ਪੰਜਾਬ ਨੂੰ ਹੋਰ ਸੂਬਿਆਂ ਨਾਲੋਂ ਘੱਟ ਖਾਦ ਮਿਲਦੀ ਹੈ। ਨਾਭਾ ਨੇ ਦੱਸਿਆ ਕਿ ਕੇਂਦਰ ਵੱਲੋਂ 2.56 ਲੱਖ ਮੀਟ੍ਰਿਕ ਟਨ ਦੀ ਸਪਲਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੂੰ ਕੁੱਲ 5.50 ਲੱਖ ਮੀਟ੍ਰਿਕ ਟਨ ਡੀਏਪੀ ਖਾਦ ਦੀ ਲੋੜ ਹੈ।
ਡੀਏਪੀ ਖਾਦ ਦੀ ਲਾਪਰਵਾਹੀ ਨੂੰ ਲੈ ਕੇ ਦਿੱਤੇ ਵੱਡੇ ਆਦੇਸ਼
ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਡੀਏਪੀ ਖਾਦ ਦੀ ਸਪਲਾਈ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਡੀਲਰ ਜਾਂ ਵਿਭਾਗ ਦਾ ਕੋਈ ਅਧਿਕਾਰੀ ਡਿਊਟੀ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਕਰਦਾ ਹੈ ਜਾਂ ਕਿਸਾਨਾਂ ਨੂੰ ਖਾਦ ਦੀ ਸਪਲਾਈ ਵਿੱਚ ਕੋਈ ਛੇੜਛਾੜ ਕਰਦਾ ਹੈ ਤਾਂ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।