ਹਵਾਈ ਫੌਜ ਦਾ ਸਿਖਲਾਈ ਦੇਣ ਵਾਲਾ ਜਹਾਜ਼ ਚੇਨਈ ਨੇੜੇ ਹਾਦਸਾਗ੍ਰਸਤ, ਪਾਇਲਟ ਸੁਰੱਖਿਅਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤੀ ਹਵਾਈ ਫੌਜ ਦਾ ਜਹਾਜ਼ ‘ਪਿਲਾਟਸ ਪੀ.ਸੀ.-7’ ਚੇਨਈ ਦੇ ਤੰਬਰਮ ਨੇੜੇ ਹਾਦਸਾਗ੍ਰਸਤ

Air Force training aircraft crashes near Chennai, pilot safe

ਚੇਨਈ: ਭਾਰਤੀ ਹਵਾਈ ਫੌਜ ਦਾ ਇਕ ਜਹਾਜ਼ ਸ਼ੁਕਰਵਾਰ ਦੁਪਹਿਰ ਨੂੰ ਤਾਂਬਰਮ ਨੇੜੇ ਹਾਦਸਾਗ੍ਰਸਤ ਹੋ ਗਿਆ। ਅਧਿਕਾਰੀਆਂ ਨੇ ਦਸਿਆ ਕਿ ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ। ਇਕ ਬਿਆਨ ਅਨੁਸਾਰ ਭਾਰਤੀ ਹਵਾਈ ਫੌਜ ਦਾ ਜਹਾਜ਼ ‘ਪਿਲਾਟਸ ਪੀ.ਸੀ.-7’ 14 ਨਵੰਬਰ ਨੂੰ ਚੇਨਈ ਦੇ ਤੰਬਰਮ ਨੇੜੇ ਹਾਦਸਾਗ੍ਰਸਤ ਹੋ ਗਿਆ ਸੀ। ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ। ਇਕ ਅਧਿਕਾਰੀ ਨੇ ਦਸਿਆ ਕਿ ਇਹ ਘਟਨਾ ਦੁਪਹਿਰ 2 ਵਜੇ ਦੇ ਕਰੀਬ ਵਾਪਰੀ। ਬਿਆਨ ’ਚ ਕਿਹਾ ਗਿਆ ਹੈ ਕਿ ਇਸ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਹੁਕਮ ਦਿਤੇ ਗਏ ਹਨ।