'84 ਦੇ ਸਿੱਖ ਦੰਗਿਆਂ 'ਚ ਕਮਲਨਾਥ 'ਤੇ ਲੱਗੇ ਇਲਜ਼ਾਮ 'ਤੇ ਕੈਪਟਨ ਦਾ ਜਵਾਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਾਂਗਰਸ ਦੇ ਵੱਲੋਂ ਮੱਧ ਪ੍ਰਦੇਸ਼ ਵਿਚ ਮੁੱਖ ਮੰਤਰੀ ਘੋਸ਼ਿਤ ਹੋਣ ਵਾਲੇ ਨੇਤਾ ਕਮਲਨਾਥ ਉਤੇ 1984 ਦੇ ਸਿੱਖ ਦੰਗਿਆਂ ਨੂੰ ਲੈ ਕੇ ਲੱਗੇ ਆਰੋਪਾਂ ਦਾ ਜਵਾਬ ਪੰਜਾਬ ਦੇ

Captain Amarinder Singh

ਨਵੀਂ ਦਿੱਲੀ (ਭਾਸ਼ਾ) : ਕਾਂਗਰਸ ਵੱਲੋਂ ਮੱਧ ਪ੍ਰਦੇਸ਼ ਵਿਚ ਮੁੱਖ ਮੰਤਰੀ ਐਲਾਨ ਕੀਤੇ ਜਾਣ ਵਾਲੇ ਨੇਤਾ ਕਮਲਨਾਥ ਉਤੇ 1984 ਦੇ ਸਿੱਖ ਦੰਗਿਆਂ ਨੂੰ ਲੈ ਕੇ ਲੱਗੇ ਆਰੋਪਾਂ ਦਾ ਜਵਾਬ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਨੇ ਦਿਤਾ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਕਿਹਾ ਹੈ ਕਿ ਦੰਗਿਆਂ ਦੀ ਜਾਂਚ ਕਰਨ ਵਾਲੇ ਨਾਨਾਵਦੀ ਕਮਿਸ਼ਨ ਦੀ ਰਿਪੋਰਟ ਵਿਚ ਨਾਮ ਆਉਣ ਨਾਲ ਦੰਗਿਆਂ ਵਿਚ ਕਮਲਨਾਥ  ਦੇ ਸ਼ਾਮਿਲ ਹੋਣ ਦਾ ਮਤਲਬ ਨਹੀਂ ਕੱਢਿਆ ਜਾਣਾ ਚਾਹੀਦਾ। 

ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਜਦੋਂ ਕਮਲਨਾਥ ਉਤੇ ਪਹਿਲੀ ਵਾਰ ਸਿੱਖ ਦੰਗਿਆਂ ਵਿਚ ਸ਼ਾਮਿਲ ਹੋਣ ਦਾ ਇਲਜ਼ਾਮ ਲਗਾ ਸੀ ਤਾਂ ਉਸ ਤੋਂ ਬਾਅਦ ਉਹ 10 ਸਾਲ ਤੱਕ ਕੇਂਦਰੀ ਮੰਤਰੀ ਵੀ ਰਹੇ। ਧਿਆਨ ਯੋਗ ਹੈ ਕਿ ਕਾਂਗਰਸ ਵੱਲੋਂ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਐਲਾਨ ਕੀਤੇ ਜਾਣ ਤੋਂ ਬਾਅਦ ਨਾਨਾਵਦੀ ਕਮਿਸ਼ਨ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦਾ ਨਾਮ 1984 ਦੇ ਸਿੱਖ ਦੰਗਿਆਂ ਵਿਚ ਸ਼ਾਮਿਲ ਹੋਣ ਨੂੰ ਲੈ ਕੇ ਲਿਆ ਜਾ ਰਿਹਾ ਹੈ। 

ਅਮ੍ਰਿਤਸਰ ਵਿਚ ਅਪਰੇਸ਼ਨ ਬਲੂ ਸਟਾਰ ਤੋਂ ਬਾਅਦ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਸਿੱਖ ਬਾਡੀਗਾਰਡ ਨੇ ਹੱਤਿਆ ਕਰ ਦਿਤੀ ਸੀ, ਇਸ ਤੋਂ ਬਾਅਦ ਦੇਸ਼ ਭਰ ਵਿਚ ਸਿੱਖਾਂ ਦੇ ਵਿਰੁਧ ਦੰਗੇ ਹੋਏ ਸਨ, ਜਿਸ ਵਿਚ ਹਜ਼ਾਰਾਂ ਸਿੱਖਾਂ ਨੂੰ ਮਾਰ ਦਿਤਾ ਗਿਆ ਸੀ। ਕਾਂਗਰਸ ਦੇ ਕਈ ਨੇਤਾਵਾਂ ਉਤੇ ਦੰਗਿਆਂ ਵਿਚ ਸ਼ਾਮਿਲ ਹੋਣ ਦਾ ਇਲਜ਼ਾਮ ਲਗਾ ਸੀ।

Related Stories